ਸਰਕਾਰੀ ਆਈ.ਟੀ.ਆਈ ਲਾਲੜੂ ਦੇ ਵਿਦਿਆਰਥੀਆਂ ਵੱਲੋਂ ਵੋਟਰ ਪੰਜੀਕਰਣ ਦਾ ਹੋਕਾ

ITI Lalru

ਲਾਲੜੂ/ਡੇਰਾਬਸੀ/ਐਸ.ਏ.ਐਸ.ਨਗਰ, 24 ਨਵੰਬਰ 2023: ਭਾਰਤੀ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਸਰਸਰੀ ਸੁਧਾਈ 2024 ਦੇ ਲਈ ਪ੍ਰਾਪਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਮੋਹਾਲੀ ਆਸ਼ਿਕਾ ਜੈਨ ਦੀ ਅਗਵਾਈ ਵਿਚ ਸਰਕਾਰੀ ਆਈ ਟੀ ਆਈ ਲਾਲੜੂ (ITI Lalru) ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਹਰਵਿੰਦਰ ਸਿੰਘ ਦੀ ਨਿਰਦੇਸ਼ਨਾਂ ਵਿੱਚ ਸਵੀਪ ਗਤੀਵਿਧੀਆਂ ਦਾ ਅਗਾਜ ਸੰਸਥਾ ਦੇ ਵੋਟਰ ਸਾਖਰਤਾ ਕਲੱਬ ਵੱਲੋਂ ਦੋ ਰੋਜ਼ਾ ਵੋਟਰ ਜਾਗਰੂਕਤਾ ਪ੍ਰੋਗਰਾਮ ਰਾਹੀਂ ਕੀਤਾ।

ਇਸ ਵੋਟਰ ਜਾਗਰੂਕਤਾ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਮਿਤੀ 02 ਅਤੇ 03 ਦਸੰਬਰ ਨੂੰ ਹਰ ਇੱਕ ਬੂਥ ਉੱਪਰ ਵੋਟਰ ਪੰਜੀਕਰਣ ਕੈਂਪ ਲਗਾਏ ਜਾ ਰਹੇ ਹਨ ਅਤੇ ਜ਼ਿਲ੍ਹੇ ਦੇ ਸਮੂਹ ਯੋਗ ਨੌਜਵਾਨ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਜਰੂਰ ਬਨਵਾਉਣ। ਜਿਹੜੇ ਵਿਦਿਆਰਥੀ ਕੈਂਪ ਵਿੱਚ ਨਹੀਂ ਜਾ ਸਕਦੇ, ਉਹ ਵੋਟਰ ਹੈਲਪਲਾਈਨ ਮੋਬਾਈਲ ਐਪ ਉਪਰ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

ਪ੍ਰੋ. ਅੰਟਾਲ ਜੋ ਜ਼ਿਲ੍ਹੇ ਦੇ ਹਰ ਵੱਡੇ ਵਿਦਿਅਕ ਅਦਾਰੇ (ITI Lalru) ਵਿੱਚ ਨਿੱਜੀ ਰੂਪ ਵਿੱਚ ਇਸ ਮੁਹਿੰਮ ਲਈ ਦਸਤਕ ਦੇ ਰਹੇ ਹਨ, ਨੇ ਦੱਸਿਆ ਕਿ ਜ਼ਿਲ੍ਹਾ ਮੁਹਾਲੀ ਦੇ ਨੌਜਵਾਨ ਵੋਟਰਾਂ ਵਿੱਚ ਵੋਟਰ ਪੰਜੀਕਰਣ ਲਈ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੇ ਪੋਸਟਰ ਅਤੇ ਸਲੋਗਨ ਅਤੇ ਮਹਿੰਦੀ ਦੇ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਹਰਵਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਨਗਰ ਕੀਰਤਨ ਪ੍ਰੋਗਰਾਮ ਦੌਰਾਨ ਦੇ ਵਿਦਿਆਰਥੀਆਂ ਨੇ ਵੋਟਰ ਜਾਗਰੂਕਤਾ ਸਟਾਲ ਅਤੇ ਰੈਲੀ ਦਾ ਆਯੋਜਨ ਕੀਤਾ ਅਤੇ ਲਾਲੜੂ ਦੀਆਂ ਵੱਖ-ਵੱਖ ਕਾਲੋਨੀਆਂ ਵਿਚ ਜਾਕੇ ਡੋਰ ਟੂ ਡੋਰ ਵੋਟ ਬਨਵਾਉਣ ਦਾ ਹੋਕਾ ਦਿੱਤਾ।

ਇਸ ਮੌਕੇ ਜ਼ਿਲ੍ਹਾ ਨੋਡਲ ਅਫਸਰ ਸਵੀਪ ਵੱਲੋਂ ਰਮਨਦੀਪ ਕੌਰ ਅਤੇ ਜਤਿੰਦਰ ਸਿੰਘ ਨੂੰ ਸੰਸਥਾ ਦੇ ਕੈਂਪਸ ਅੰਬੇਸਡਰ ਨਿਯੁਕਤ ਕੀਤਾ। ਇਸ ਰੈਲੀ ਨੂੰ ਸਫਲ ਬਨਾਉਣ ਲਈ ਕਾਲਜ ਦੇ ਸਹਾਇਕ ਨੋਡਲ ਅਫਸਰ ਸਵੀਪ ਰਾਜਿੰਦਰ ਅਨਭੋਲ, ਸੁਖਦਰਸ਼ਨ ਸਿੰਘ, ਗੁਰਪ੍ਰੀਤ ਕੌਰ, ਕਮਲਜੀਤ ਕੌਰ, ਬਲਵਿੰਦਰ ਸਿੰਘ, ਜਗਜੀਤ ਸਿੰਘ, ਸੰਦੀਪ ਕੁਮਾਰ ਅਤੇ ਰਾਸ਼ਟਰੀ ਸੇਵਾ ਯੋਜਨਾ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਦੈ ਪ੍ਰੋਗਰਾਮ ਅਫਸਰ ਬਰਿੰਦਰ ਪ੍ਰਤਾਪ ਸਿੰਘ ਨੇ ਪੂਰਨ ਸਹਿਯੋਗ ਦਿੱਤਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।