ਐਸ.ਏ.ਐਸ.ਨਗਰ, 11 ਅਗਸਤ 2023: ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ‘ਅੰਤਰਰਾਸ਼ਟਰੀ ਯੁਵਕ ਦਿਵਸ’ ਮੌਕੇ ਤੇ ਸੀਨੀਅਰ ਸੈਕੰਡਰੀ ਰੈਜ਼ੀਡੈਂਸ਼ੀਅਲ ਮੈਰੀਟੋਰੀਅਸ ਸਕੂਲ, ਸੈਕਟਰ—70, ਮੋਹਾਲੀ ਵਿਚ ਚੇਤਨਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
ਬਲਜਿੰਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਵਿਦਿਆਰਥੀਆਂ ਦੱਸਿਆ ਕਿ ਹਰ ਸਾਲ 12 ਅਗਸਤ ਨੂੰ ਅੰਤਰਰਾਸ਼ਟਰੀ ਯੁਵਕ ਦਿਵਸ ਮਨਾਇਆ ਜਾਂਦਾ ਹੈ। ਇਹ ਦਿਨ ਸਭ ਤੋਂ ਪਹਿਲੀ ਵਾਰ ਸਾਲ 1999 ਵਿਚ ਮਨਾਇਆ ਗਿਆ ਸੀ। ਅੰਤਰਰਾਸ਼ਟਰੀ ਯੁਵਕ ਦਿਵਸ ਨੌਜਵਾਨਾਂ ਨੂੰ ਉਨ੍ਹਾਂ ਦੇ ਜੀਵਨ ਨੂੰ ਪ੍ਰਭਾਵਿਤ ਕਰਨ ਵਾਲੇ ਵੱਖ—ਵੱਖ ਮੁੱਦਿਆਂ ਤੇ ਆਪਣੇ ਦ੍ਰਿਸ਼ਟੀਕੋਣ ਅਤੇ ਵਿਚਾਰਾਂ ਨੂੰ ਸਾਂਝਾ ਕਰਨ ਅਤੇ ਵੱਖ—ਵੱਖ ਸੰਗਠਨਾਂ ਅਤੇ ਨੀਤੀ ਨਿਰਮਾਣ ਕਰਨ ਵਾਲਿਆਂ ਨਾਲ ਮਿਲ ਕੇ ਕੰਮ ਕਰਨ ਦਾ ਮੰਚ ਪ੍ਰਦਾਨ ਕਰਦਾ ਹੈ।