ਚੰਡੀਗੜ੍ਹ, 24 ਅਪ੍ਰੈਲ 2025: ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (dr. baljit kaur) ਨੇ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਇੱਕ ਵਿਸ਼ੇਸ਼ ਮੁਹਿੰਮ ਤਹਿਤ, ਸੂਬੇ ਦੀਆਂ 56.26% ਆਂਗਣਵਾੜੀ ਵਰਕਰਾਂ ਅਤੇ 46.15% ਹੈਲਪਰਾਂ ਨੂੰ ਆਯੁਸ਼ਮਾਨ ( Anganwadi workers and Anganwadi helpers ) ਸਿਹਤ ਕਾਰਡ ਜਾਰੀ ਕੀਤੇ ਗਏ ਹਨ।
ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਮੰਗ ਲੰਬੇ ਸਮੇਂ ਤੋਂ ਲਟਕ ਰਹੀ ਸੀ, ਜਿਸ ਨੂੰ ਪੂਰਾ ਕਰਨਾ ਵਿਭਾਗ ਦੀ ਤਰਜੀਹ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 99% ਆਂਗਣਵਾੜੀ ਵਰਕਰਾਂ ਅਤੇ ਸਹਾਇਕਾਂ ਦੀ ਈ-ਕੇਵਾਈਸੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ, ਇਸ ਲਈ ਬਾਕੀ ਰਹਿੰਦੇ ਕਾਰਡ ਵੀ ਜਲਦੀ ਹੀ ਜਾਰੀ ਕਰ ਦਿੱਤੇ ਜਾਣਗੇ।
ਲਾਭਪਾਤਰੀਆਂ ਨੂੰ ਵਧਾਈ ਦਿੰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ, ਹਰੇਕ ਕਾਰਡ ਧਾਰਕ ਨੂੰ ਦੇਸ਼ ਭਰ ਦੇ ਪੈਨਲ ਵਾਲੇ ਹਸਪਤਾਲਾਂ ਵਿੱਚ ਸਾਲਾਨਾ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ।
ਡਾ. ਬਲਜੀਤ ਕੌਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਦੀ ਅਗਵਾਈ ਵਾਲੀ ਪੰਜਾਬ ਸਰਕਾਰ (punjab sarkar) ਦੀ ਲੋਕ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਸੂਬਾ ਸਰਕਾਰ ਹਰ ਵਰਗ ਦੀ ਭਲਾਈ ਅਤੇ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।
Read More: ਡਾ. ਬਲਜੀਤ ਕੌਰ ਨੇ 1.50 ਲੱਖ ਗੈਲਨ ਦੀ ਸਮਰੱਥਾ ਵਾਲੀ ਉਚੀ ਟੈਂਕੀ ਦੇ ਕੰਮ ਦੀ ਕੀਤੀ ਸ਼ੁਰੂਆਤ