July 4, 2024 11:21 pm
kulwant singh

ਮੋਹਾਲੀ ਦੇ ਸਾਬਕਾ ਮੇਅਰ ਸ੍ਰ. ਕੁਲਵੰਤ ਸਿੰਘ ਵੱਲੋਂ ਲੁਧਿਆਣਾ ਬੰਬ ਧਮਾਕੇ ਦੀ ਸਖ਼ਤ ਨਿਖੇਧੀ

ਮੋਹਾਲੀ 23 ਦਸੰਬਰ 2021 : ਅਜ਼ਾਦ ਗਰੁੱਪ ਦੇ ਮੁਖੀ ਅਤੇ ਮੋਹਾਲੀ ਨਗਰ ਨਿਗਮ ਦੇ ਸਾਬਕਾ ਮੇਅਰ ਸ੍ਰ.ਕੁਲਵੰਤ ਸਿੰਘ (Kulwant Singh) ਨੇ ਲੁਧਿਆਣਾ ਬੰਬ ਧਮਾਕੇ (bomb blast) ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਨੇ ਹਰ ਪੰਜਾਬੀ ਦੇ ਦਿਲ ‘ਚ ਡਰ ਦਾ ਮਾਹੌਲ ਪੈਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੇ ਸੰਵਿਧਾਨ ‘ਚ ਭਾਵੇਂ ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੇ ਉਪਬੰਧ ਹਨ ਪ੍ਰੰਤੂ ਫਿਰ ਵੀ ਅਪਰਾਧੀ ਕਿਸਮ ਦੇ ਲੋਕ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਜਾਂਦੇ ਹਨ। ਸਰਕਾਰਾਂ ਨੂੰ ਚਾਹੀਦਾ ਹੈ ਕਿ ਅਜਿਹੇ ਦੋਸ਼ੀਆਂ ਦਾ ਪਤਾ ਲਗਾ ਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।
ਉਨ੍ਹਾਂ ਕਿਹਾ ਕਿ ਲੁਧਿਆਣਾ ਬੰਬ ਬਲਾਸਟ (bomb blast) ਵਰਗੀਆਂ ਘਟਨਾਵਾਂ ਦਾ ਵਾਪਰਨਾ ਸਾਡੀ ਸਰਕਾਰ ਅਤੇ ਪੁਲਸ ਤੰਤਰ ਦੀ ਕਥਿਤ ਨਲਾਇਕੀ ਵੱਲ ਇਸ਼ਾਰਾ ਕਰਦਾ ਹੈ। ਸ੍ਰ. ਕੁਲਵੰਤ ਸਿੰਘ ਨੇ ਸ਼ੰਕਾ ਜਤਾਈ ਕਿ ਵਿਧਾਨ ਸਭਾ ਚੋਣਾਂ ਨੇਡ਼ੇ ਹੋਣ ਕਰਕੇ ਅਜਿਹੀ ਘਟਨਾ ਬਾਰੇ ਕਿਸੇ ਗਹਿਰੀ ਸਾਜਿਸ਼ ਹੋਣ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਕਤ ਬੰਬ ਬਲਾਸਟ ਵਿੱਚ ਮਰ ਚੁੱਕੇ ਵਿਅਕਤੀਆਂ ਅਤੇ ਜ਼ਖਮੀ ਹੋਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਵਿੱਤੀ ਰਾਹਤ ਦਿੱਤੀ ਜਾਣੀ ਚਾਹੀਦੀ ਹੈ।