July 7, 2024 4:22 am
SP-DSP

ਬਾਬਾ ਦਿਆਲਦਾਸ ਕਤਲ ਕਾਂਡ ਮਾਮਲਾ: ਤਤਕਾਲੀ SP-DSP ਸਮੇਤ 4 ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ

ਚੰਡੀਗੜ੍ਹ , 5 ਜੁਲਾਈ 2023: ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਬਾਬਾ ਦਿਆਲਦਾਸ ਕਤਲ ਕਾਂਡ ਵਿੱਚ ਕਥਿਤ ਤੌਰ ‘ਤੇ ਲੱਖਾਂ ਰੁਪਏ ਦੀ ਰਿਸ਼ਵਤ ਮੰਗਣ ਵਾਲੇ ਐਸਪੀ-ਡੀਐਸਪੀ, ਐਸਆਈ ਅਤੇ ਮਹੰਤ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਹੈ। ਵਧੀਕ ਸੈਸ਼ਨ ਅਤੇ ਜ਼ਿਲ੍ਹਾ ਜੱਜ ਦੀ ਅਦਾਲਤ ਨੇ ਬੁੱਧਵਾਰ ਨੂੰ ਆਪਣਾ ਫੈਸਲਾ ਸੁਣਾਇਆ ਹੈ । ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਹੋਣ ਕਾਰਨ ਐੱਸਪੀ ਗਗਨੇਸ਼, ਡੀਐੱਸਪੀ ਸੁਸ਼ੀਲ ਕੁਮਾਰ, ਐੱਸਆਈ ਖੇਮਚੰਦਰ ਪਰਾਸ਼ਰ ਅਤੇ ਡੇਰਾ ਗਊਸ਼ਾਲਾ ਬੀੜ ਸਿੱਖਾਂ ਵਾਲੇ ਦੇ ਮਹੰਤ ਮਲਕੀਤ ਦਾਸ ਦੀਆਂ ਮੁਸ਼ਕਲਾਂ ਵਧ ਗਈਆਂ ਹਨ।

2 ਜੂਨ 2023 ਨੂੰ ਬਾਬਾ ਹਰਕਾ ਦਾਸ ਡੇਰਾ ਮੁਖੀ ਬਾਬਾ ਗਗਨ ਦਾਸ ਨੇ ਕੋਟਕਪੂਰਾ ਸਦਰ ਥਾਣੇ ਵਿੱਚ ਸ਼ਿਕਾਇਤ ਦਿੱਤੀ ਸੀ। ਵਿਜੀਲੈਂਸ ਦੀ ਸਿਫਾਰਿਸ਼ ਅਤੇ ਜਾਂਚ ਤੋਂ ਬਾਅਦ ਫਰੀਦਕੋਟ ਦੇ ਤਤਕਾਲੀ ਐਸਪੀ ਗਗਨੇਸ਼ ਕੁਮਾਰ, ਤਤਕਾਲੀ ਡੀਐਸਪੀ ਸੁਸ਼ੀਲ ਕੁਮਾਰ, ਐਸਆਈ ਖੇਮਚੰਦਰ ਪਰਾਸ਼ਰ, ਮਹੰਤ ਮਲਕੀਤ ਦਾਸ ਅਤੇ ਆਈਜੀ ਦਫ਼ਤਰ ਵਿੱਚ ਕੰਮ ਕਰਦੇ ਜਸਵਿੰਦਰ ਸਿੰਘ ਠੇਕੇਦਾਰ ਨੂੰ ਨਾਮਜ਼ਦ ਕੀਤਾ ਗਿਆ ਸੀ। ਇਸ ਵਿੱਚ ਜਸਵਿੰਦਰ ਸਿੰਘ ਠੇਕੇਦਾਰ ਨੂੰ ਛੱਡ ਕੇ ਬਾਕੀ ਸਾਰੇ ਮੁਲਜ਼ਮਾਂ ਨੇ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ।