ਚੰਡੀਗੜ, 27 ਜਨਵਰੀ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ (Kultar Singh Sandhwan) ਨੇ ਅੰਮ੍ਰਿਤਸਰ ‘ਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਨੂੰ ਬਹੁਤ ਗੰਭੀਰ ਅਤੇ ਦੁਖਦਾਈ ਕਰਾਰ ਦਿੱਤਾ ਹੈ। ਸਪੀਕਰ ਨੇ ਕਿਹਾ ਕਿ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਹ ਘਟਨਾ ਵਾਲੀ ਥਾਂ ਸ੍ਰੀ ਦਰਬਾਰ ਸਾਹਿਬ ਗਲਿਆਰੇ ਤੋਂ ਲਗਭੱਗ 1 ਕਿਲੋਮੀਟਰ ਦੂਰ ਹੈ, ਪਰ ਇਸ ਸੰਬੰਧ ‘ਚ ਭਾਜਪਾ ਆਗੂ ਅਤੇ ਸਾਬਕਾ ਸੰਸਦ ਮੈਂਬਰ ਵਿਜੈ ਸਾਂਪਲਾ ਦਾ ਅਤਿ ਬਿਆਨ ਨਿੰਦਣਯੋਗ ਹੈ। ਸਾਬਕਾ ਭਾਜਪਾ ਸੰਸਦ ਮੈਂਬਰ ਵਿਜੇ ਸਾਂਪਲਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਸ ਸਬੰਧੀ ਸਪਸ਼ਟੀਕਰਨ ਮੰਗਿਆ ਹੈ। ਕੁਲਤਾਰ ਸਿੰਘ ਸੰਧਵਾਂ ਨੇ ਉਹਨਾਂ ਦੇ ਬਿਆਨ ਨੂੰ ਬਹੁਤ ਮੰਦਭਾਗਾ ਦੱਸਿਆ ਹੈ ।
ਸਪੀਕਰ ਕੁਲਤਾਰ ਸਿੰਘ ਸੰਧਵਾ (Kultar Singh Sandhwan) ਨੇ ਕਿਹਾ ਕਿ ਇਹ ਬਿਆਨ ਸਿੱਖ ਭਾਈਚਾਰੇ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਵਿਚਕਾਰ ਪਾੜਾ ਪਾਉਣ ਦੀ ਅਸਫਲ ਕੋਸ਼ਿਸ਼ ਹੈ, ਪਰ ਪੰਜਾਬ ਦੇ ਲੋਕ ਭਾਜਪਾ ਦੀ ਇਸ ਧਰੁਵੀਕਰਨ ਦੀ ਕੋਸ਼ਿਸ਼ ਨੂੰ ਸਫਲ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਹ ਆਪਣੇ ਇਰਾਦਿਆਂ ‘ਚ ਸਫਲ ਨਹੀਂ ਹੋਣਗੇ। ਸਪੀਕਰ ਕੁਲਤਾਰ ਸਿੰਘ ਸੰਧਾਵਾ ਨੇ ਲੋਕਾਂ ਨੂੰ ਆਪਸੀ ਭਾਈਚਾਰਾ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਤਾਂ ਜੋ ਅਜਿਹੇ ਸ਼ਰਾਰਤੀ ਅਨਸਰਾਂ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕੀਤਾ ਜਾ ਸਕੇ।
Read More: ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੇ ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸ਼ਜਾ: ਹਰਪਾਲ ਸਿੰਘ ਚੀਮਾ