July 7, 2024 7:29 pm
Punjab government

ਪੰਜਾਬ ਸਰਕਾਰ ਨੇ ਰਾਖਵਾਂਕਰਨ ਨਾ ਦੇਣ ਸੰਬੰਧੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਖਿਲਾਫ ਪਾਈ ਪਟੀਸ਼ਨ ਲਈ ਵਾਪਸ

ਚੰਡੀਗੜ੍ਹ 14 ਜੁਲਾਈ 2022: ਪੰਜਾਬ ਸਰਕਾਰ ਨੇ ਪੰਜਾਬ ਵਿੱਚ ਐਡਵੋਕੇਟ ਜਨਰਲ (AG) ਦਫ਼ਤਰ ਵਿੱਚ ਲਾਅ ਅਫਸਰਾਂ ਦੀ ਨਿਯੁਕਤੀ ‘ਤੇ ਰਾਖਵਾਂਕਰਨ ਨਾ ਦੇਣ ਸੰਬੰਧੀ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਖਿਲਾਫ ਪਾਈ ਪਟੀਸ਼ਨ ਵਾਪਸ ਲੈ ਲਈ ਹੈ | ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਵਕੀਲ ਨੇ ਪਟੀਸ਼ਨ ਨੂੰ ਵਾਪਸ ਲੈ ਲਈ ਹੈ |

ਜਿਕਰਯੋਗ ਹੈ ਕਿ ਮਾਨ ਸਰਕਾਰ ਨੇ ਏਜੀ ਦਫਤਰ ਵਿੱਚ ਲਾਅ ਅਫਸਰਾਂ ਦੀ ਨਿਯੁਕਤੀ ਵਿੱਚ ਰਾਖਵਾਂਕਰਨ ਨਾ ਦੇਣ ਦਾ ਫੈਸਲਾ ਕੀਤਾ ਸੀ ਜਿਸ ਤੋਂ ਬਾਅਦ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਸਰਕਾਰ ਨੂੰ ਰਾਖਵਾਂਕਰਨ ਦੇਣ ਦਾ ਹੁਕਮ ਦਿੱਤਾ ਸੀ। ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਕਮਿਸ਼ਨ ਖਿਲਾਫ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਨੂੰ ਅੱਜ ਸਰਕਾਰੀ ਵਕੀਲ ਨੇ ਸੁਣਵਾਈ ਦੌਰਾਨ ਵਾਪਸ ਲੈ ਲਿਆ ।