July 7, 2024 12:27 pm
ਕੋਟਕਪੂਰਾ ਗੋਲੀ ਕਾਂਡ

ਕੋਟਕਪੂਰਾ ਗੋਲੀ ਕਾਂਡ ‘ਚ ਲੱਗੇ ਦੋਸ਼ਾਂ ਤੋਂ ਬਾਅਦ ਬਾਦਲ ਪਰਿਵਾਰ ਨੂੰ ਪਾਰਟੀ ਤੋਂ ਅਸਤੀਫਾ ਦੇਣਾ ਚਾਹੀਦੈ: ਪਰਮਿੰਦਰ ਸਿੰਘ ਢੀਂਡਸਾ

ਸ੍ਰੀ ਮੁਕਤਸਰ ਸਾਹਿਬ, 18 ਮਾਰਚ 2023: ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਸੰਯੁਕਤ ਅਕਾਲੀ ਦਲ ਦੇ ਪ੍ਰਧਾਨ ਪਰਮਿੰਦਰ ਸਿੰਘ ਢੀਂਡਸਾ ਨੇ ਸੁਖਬੀਰ ਬਾਦਲ ਨੂੰ ਲੰਮੇ ਹੱਥੀਂ ਲਿਆ ਅਤੇ ਉਨ੍ਹਾਂ ਕਿਹਾ ਕਿ ਹੁਣ ਤਾਂ ਬਾਦਲ ਪਰਿਵਾਰ ‘ਤੇ ਬੇਅਦਬੀ ਕਾਡ ਦੇ ਦੋਸ਼ ਲਾਏ ਗਏ ਹਨ ਅਤੇ ਕੋਰਟ ਨੇ ਜ਼ਮਾਨਤ ਅਰਜ਼ੀ ਵੀ ਖਾਰਜ ਕਰ ਦਿੱਤੀ ਹੈ ਅਤੇ ਹੁਣ ਸੁਖਬੀਰ ਸਿੰਘ ਬਾਦਲ ਨੂੰ ਵੀ ਪਾਰਟੀ ਤੋਂ ਅਸਤੀਫਾ ਦੇਣਾ ਚਾਹੀਦਾ ਹੈ |

ਉਨ੍ਹਾਂ ਨੇ ਕਿਹਾ ਕਿ ਹੁਣ ਲੋਕਾਂ ਸਾਹਮਣੇ ਸੱਚਾਈ ਆ ਗਈ ਹੈ । ਇਸਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਦੇ ਜੱਥੇਦਾਰ ਤੋਂ ਮੰਗ ਕੀਤੀ ਕਿ ਹੋਲੇ ਮਹੱਲੇ ‘ਤੇ ਕਿਹਾ ਸੀ ਕਿ ਸ੍ਰੋਮਣੀ ਅਕਾਲੀ ਦਲ ਸਰਮਾਏਦਾਰਾ ਦੀ ਪਾਰਟੀ ਬਣ ਗਈ ਹੈ, ਹੁਣ ਜੱਥੇਦਾਰ ਸਾਹਿਬ ਨੂੰ ਵੀ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ । ਕਿਉਂਕਿ ਉਹ ਕੌਮ ਦੇ ਸਿਰਮੌਰ ਆਗੂ ਹਨ | ਸ੍ਰੋਮਣੀ ਅਕਾਲੀ ਦਲ ਕੌਮ ਦੀ ਸਿਰਮੌਰ ਜੱਥੇਬੰਦੀ ਹੈ ਅਤੇ ਇਸਨੂੰ ਬਚਾਉਣ ਦੀ ਜਿੰਮੇਵਾਰੀ ਸ੍ਰੀ ਅਕਾਲ ਤਖ਼ਤ ਦੇ ਜੱਥੇਦਾਰ ਦੀ ਬਣਦੀ ਹੈ।

ਉਨ੍ਹਾਂ ਨੇ ਕਿਹਾ ਕਿ ਲਗਾਤਾਰ ਸ੍ਰੋਮਣੀ ਦਲ ਸ਼੍ਰੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ ‘ਤੇ ਆਪਣਾ ਕਬਜ਼ਾ ਕਰੀ ਬੈਠੀ ਹੈ ਅਤੇ ਹੁਣ ਇਸਨੂੰ ਆਜਾਦ ਕਰਵਾਉਣਾ ਚਾਹੀਦਾ ਹੈ ਅਤੇ ਇਹ ਕੰਮ ਸਿਰਫ ਸੰਯੁਕਤ ਅਕਾਲੀ ਦਲ ਹੀ ਕਰ ਸਕਦੀ ਹੈ । ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਹੋ ਰਹੀਆਂ ਇੰਟਰਵਿਊ ਨੂੰ ਲੈ ਕੇ ਵੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਇਹ ਇੰਟਰਵਿਊ ਜਾਣਬੁੱਝ ਕੇ ਕਰਵਾਈ ਗਈ ਹੈ। ਕੋਈ ਇਸ ਤਰ੍ਹਾਂ ਦੀ ਇੰਟਰਵਿਊ ਕਰਨਾ ਕੋਈ ਸੌਖੀ ਗੱਲ ਨਹੀਂ ਹੈ । ਇਹ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਫੈਨ ਫਲੋਇੰਗ ਨੂੰ ਘਟਾਉਣ ਲਈ ਇਹ ਸਾਜਿਸ਼ ਘੜੀ ਗਈ ਅਤੇ ਇਹ ਸਭ ਇੰਟਰਵਿਊ ਕੀਤੀਆਂ ਜਾ ਰਹੀਆਂ ਹਨ ।