July 4, 2024 11:13 pm
Parkas singh badal

ਪੰਜਾਬ ਵਿਧਾਨ ਸਭਾ ਚੋਣਾਂ ‘ਚ ਮਿਲੀ ਹਾਰ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਨੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸਰਪ੍ਰਸਤ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ (Parkas singh badal)  ਦੀ ਐਸ.ਜੀ.ਪੀ.ਸੀ. ਚੋਣਾਂ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਬਾਦਲ ਦਾ ਕਹਿਣਾ ਹੈ ਕਿ ਅਕਾਲੀ ਦਲ ਦੀ ਐਸ.ਜੀ.ਪੀ.ਸੀ. ਪਰ ਵਰਕਰਾਂ ਨੂੰ ਇਨ੍ਹਾਂ ਚੋਣਾਂ ਲਈ ਤਿਆਰ ਰਹਿਣਾ ਚਾਹੀਦਾ ਹੈ।

ਚੋਣ ਹਾਰ ਤੋਂ ਬਾਅਦ ਸਰਗਰਮ ਅਕਾਲੀ ਦਲ
ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ (Punjab Assembly elections0 ਵਿੱਚ ਕਰਾਰੀ ਹਾਰ ਦਾ ਸਾਹਮਣਾ ਕਰਨ ਤੋਂ ਬਾਅਦ ਅਕਾਲੀ ਦਲ ਸਰਗਰਮ ਹੋ ਗਿਆ ਹੈ। ਅਕਾਲੀ ਦਲ ਨੇ ਚੋਣਾਂ ਵਿੱਚ ਹਾਰ ਦੇ ਕਾਰਨ ਜਾਣਨ ਅਤੇ ਗਲਤੀਆਂ ਨੂੰ ਸੁਧਾਰਨ ਲਈ ਕਮੇਟੀ ਬਣਾਈ ਹੈ। ਇਸ ਕਮੇਟੀ ਵੱਲੋਂ ਜਾਂਚ ਤੋਂ ਬਾਅਦ ਰਿਪੋਰਟ ਕੋਰ ਕਮੇਟੀ ਨੂੰ ਸੌਂਪੀ ਜਾਵੇਗੀ। ਪਾਰਟੀ ਆਪਣੀ ਕਾਰਜਸ਼ੈਲੀ ਅਤੇ ਨੀਤੀਆਂ ਨੂੰ ਬਦਲ ਸਕਦੀ ਹੈ। ਇਸ ਦੇ ਨਾਲ ਹੀ ਪਾਰਟੀ ਦੇ ਜਥੇਬੰਧਕ ਢਾਂਚੇ ਵਿੱਚ ਵੀ ਬਦਲਾਅ ਕੀਤਾ ਜਾ ਸਕਦਾ ਹੈ।