Site icon TheUnmute.com

Bahraich violence: ਮ੍ਰਿਤਕ ਨੌਜਵਾਨ ਦੇ ਮਾਪਿਆਂ ਨੂੰ ਮਿਲੇ CM ਯੋਗੀ, ਕਿਹਾ-“ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ”

Bahraich violence

ਚੰਡੀਗੜ੍ਹ, 15 ਅਕਤੂਬਰ 2024: ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅੱਜ ਲਖਨਊ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਬਹਿਰਾਇਚ ਹਿੰਸਾ (Bahraich violence) ‘ਚ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਪੀੜਤ ਦੇ ਪਰਿਵਾਰ ਨੇ ਮੁੱਖ ਮੰਤਰੀ ਯੋਗੀ ਅੱਗੇ ਇਨਸਾਫ਼ ਦੀ ਮੰਗ ਕੀਤੀ ਹੈ | ਇਸ ਦੌਰਾਨ ਮਹਾਸੀ ਤੋਂ ਭਾਜਪਾ ਵਿਧਾਇਕ ਸੁਰੇਸ਼ਵਰ ਸਿੰਘ ਵੀ ਪਰਿਵਾਰ ਨਾਲ ਮੌਜੂਦ ਸਨ।

ਇਸਤੋਂ ਬਾਅਦ ਮੁੱਖ ਮੰਤਰੀ ਯੋਗੀ ਨੇ ਆਪਣੇ ਐਕਸ ਅਕਾਊਂਟ ‘ਤੇ ਇਕ ਪੋਸਟ ਸਾਂਝੀਂ ਕਰਦਿਆਂ ਕਿਹਾ ਲਖਨਊ ‘ਚ ਬਹਿਰਾਇਚ ‘ਚ ਹੋਈ ਮੰਦਭਾਗੀ ਘਟਨਾ ‘ਚ ਮਾਰੇ ਗਏ ਨੌਜਵਾਨਾਂ ਦੇ ਦੁਖੀ ਪਰਿਵਾਰਕ ਮੈਂਬਰਾਂ ਨੂੰ ਮਿਲੇ।

ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ‘ਚ ਉੱਤਰ ਪ੍ਰਦੇਸ਼ ਸਰਕਾਰ ਪੂਰੀ ਸੰਵੇਦਨਸ਼ੀਲਤਾ ਅਤੇ ਵਚਨਬੱਧਤਾ ਨਾਲ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ। ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਉੱਤਰ ਪ੍ਰਦੇਸ਼ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਇਸ ਅਤਿ ਨਿੰਦਣਯੋਗ ਅਤੇ ਨਾ ਮੁਆਫ਼ੀਯੋਗ ਘਟਨਾ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।

ਜਿਕਰਯੋਗ ਹੈ ਕਿ ਬੀਤੇ ਐਤਵਾਰ ਨੂੰ ਬਹਿਰਾਇਚ (Bahraich violence) ਦੇ ਮਹਾਰਾਜਗੰਜ ਕਸਬੇ ‘ਚ ਦੁਰਗਾ ਮੂਰਤੀ ਦੇ ਵਿਸਰਜਨ ਦੌਰਾਨ ਹੋਈ ਹਿੰਸਾ ‘ਚ ਰਾਮ ਗੋਪਾਲ ਮਿਸ਼ਰਾ (24) ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਹਿੰਸਾ ਭੜਕ ਗਈ ਸੀ। ਇਸ ਦੌਰਾਨ ਪ੍ਰਭਾਵਿਤ ਇਲਾਕਿਆਂ ‘ਚ ਵੱਡੀ ਗਿਣਤੀ ‘ਚ ਬਲ ਤਾਇਨਾਤ ਕੀਤੇ ਗਏ ਹਨ।

Exit mobile version