ਚੰਡੀਗੜ੍ਹ, 24 ਮਈ 2023: ਦਿੱਲੀ ਰਾਊਸ ਐਵੇਨਿਊ ਕੋਰਟ ਨੇ ਦਿੱਲੀ ਦੇ ਸੰਕਾ ਸਿਹਤ ਮੰਤਰੀ ਸਤੇਂਦਰ ਜੈਨ (Satyendra Jain) ਦੇ ਖ਼ਿਲਾਫ਼ ਦਾਇਰ ਮਨੀ ਲਾਂਡਰਿੰਗ ਮਾਮਲੇ ’ਚ ਸਹਿ-ਦੋਸ਼ੀ ਵੈਭਵ ਅਤੇ ਅੰਕੁਸ਼ ਜੈਨ ਦੀਆਂ ਜ਼ਮਾਨਤ ਅਰਜ਼ੀਆਂ ਨੂੰ ਰੱਦ ਕਰ ਦਿੱਤੀਆਂ ਹਨ । ਈ.ਡੀ. ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਜਾਂਚ ਦੇ ਲੰਬਿਤ ਹੋਣ ਦਾ ਮਤਲਬ ਇਹ ਨਹੀਂ ਹੈ ਕਿ ਦੋਸ਼ੀ ਜ਼ਮਾਨਤ ਦੇ ਹੱਕਦਾਰ ਹਨ। ਈ.ਡੀ. ਨੇ ਕਿਹਾ ਕਿ ਮੁਕੱਦਮੇ ਦੀ ਸੁਣਵਾਈ ਵਿਚ ਦੇਰੀ ਕਰਨ ਲਈ ਮੁਲਜ਼ਮਾਂ ਦੀ ਤਰਫ਼ੋਂ ਸੁਣਵਾਈ ਕਈ ਵਾਰ ਮੁਲਤਵੀ ਕੀਤੀ ਗਈ।
ਇਸਦੇ ਨਾਲ ਹੀ ਸੁਪਰੀਮ ਕੋਰਟ ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ (Satyendra Jain) ਦੀ ਜ਼ਮਾਨਤ ਅਰਜ਼ੀ ‘ਤੇ 26 ਮਈ ਨੂੰ ਸੁਣਵਾਈ ਕਰੇਗੀ। ਸੁਪਰੀਮ ਕੋਰਟ ਨੇ 18 ਮਈ ਨੂੰ ਸਾਬਕਾ ਮੰਤਰੀ ਦੀ ਅਰਜ਼ੀ ‘ਤੇ ਸੁਣਵਾਈ ਦੌਰਾਨ ਈਡੀ ਨੂੰ ਨੋਟਿਸ ਜਾਰੀ ਕੀਤਾ ਸੀ। ਇਸ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਦੇ ਵੈਕੇਸ਼ਨ ਬੈਂਚ ਦੇ ਜਸਟਿਸ ਅਨਿਰੁਧ ਬੋਸ ਅਤੇ ਜਸਟਿਸ ਸੰਜੇ ਕਰੋਲ ਦੀ ਬੈਂਚ ਅੱਗੇ ਹੋਵੇਗੀ। ਸਤੇਂਦਰ ਜੈਨ ਫਿਲਹਾਲ ਤਿਹਾੜ ਜੇਲ੍ਹ ਵਿੱਚ ਬੰਦ ਹਨ |