Shiromani Akali Dal

ਲੋਕ ਸਭਾ ਚੋਣਾਂ 2024 ‘ਚ ਸ਼੍ਰੋਮਣੀ ਅਕਾਲੀ ਦਲ ਦੇ 10 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ

ਚੰਡੀਗੜ੍ਹ, 04 ਜੂਨ 2024: ਲੋਕ ਸਭਾ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ (Shiromani Akali Dal)ਦਾ ਪ੍ਰਦਰਸ਼ਨ ਬੇਹੱਦ ਮਾੜਾ ਰਿਹਾ ਹੈ | ਇਨ੍ਹਾਂ ਲੋਕ ਸਭਾ ਚੋਣਾਂ ‘ਚ ਅਕਾਲੀ ਦਲ ਨੂੰ ਸਿਰਫ਼ ਬਠਿੰਡਾ ਤੋਂ ਜਿੱਤ ਮਿਲੀ ਹੈ | ਇਸਦੇ ਨਾਲ ਹੀ 10 ਲੋਕ ਸਭਾ ਸੀਟਾਂ ‘ਤੇ ਅਕਾਲੀ ਦਲ ਦੇ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋ ਗਈ ਹੈ | ਇਨ੍ਹਾਂ ‘ਚ ਜਲੰਧਰ ਤੋਂ ਮਹਿੰਦਰ ਸਿੰਘ ਕੇਪੀ, ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ, ਹੁਸ਼ਿਆਰਪੁਰ ਤੋਂ ਸੋਹਣ ਸਿੰਘ ਠੰਡਲ, ਪਟਿਆਲਾ ਤੋਂ ਐਨ ਕੇ ਸ਼ਰਮਾ, ਫਰੀਦਕੋਟ ਤੋਂ ਰਾਜਵਿੰਦਰ ਸਿੰਘ ਧਰਮਕੋਟ, ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ, ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ, ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ, ਫਤਿਹਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ ਅਤੇ ਗੁਰਦਾਸਪੁਰ ਤੋਂ ਡਾ. ਦਲਜੀਤ ਸਿੰਘ ਚੀਮਾ ਸ਼ਾਮਲ ਹਨ

Scroll to Top