Site icon TheUnmute.com

ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸਾਖੀ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ

ਸ੍ਰੀ ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ 14 ਅਪ੍ਰੈਲ 2022: ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ।ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂ ਨਤਮਸਤਕ ਹੋਣ ਲਈ ਗੁਰਦੁਆਰਾ ਸਾਹਿਬ ਪਹੁੰਚੇ ਅਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ।

ਖ਼ਾਲਸਾ ਸਾਜਨਾ ਦਿਵਸ ਮੌਕੇ ਗੁਰਦੁਆਰਾ ਸਾਹਿਬ ਵੱਲੋਂ ਅੰਮ੍ਰਿਤ ਸੰਚਾਰ ਵੀ ਕੀਤਾ ਗਿਆ ਜਿੱਥੇ ਕਿ ਵੱਡੀ ਗਿਣਤੀ ਵਿਚ ਸਿੱਖਾਂ ਨੇ ਅੰਮ੍ਰਿਤ ਪਾਨ ਕੀਤਾ । ਇਸ ਮੌਕੇ ਹੈੱਡ ਗ੍ਰੰਥੀ ਬਲਵਿੰਦਰ ਸਿੰਘ ਨੇ ਬੋਲਦਿਆਂ ਕਿਹਾ ਕਿ ਅੱਜ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਅੱਜ ਸਾਰਾ ਦਿਨ ਦੀਵਾਨ ਸੱਜਣਗੇ ਅਤੇ ਲਗਾਤਾਰ ਕੀਰਤਨ ਦਾ ਪ੍ਰਵਾਹ ਹੋਵੇਗਾ ।

ਉਨ੍ਹਾਂ ਕਿਹਾ ਕਿ ਸੰਗਤ ਦੇ ਲਈ ਲਗਾਤਾਰ ਅੱਜ ਲੰਗਰ ਚੱਲ ਰਿਹਾ ਹੈ ਉਨ੍ਹਾਂ ਕਿਹਾ ਕਿ ਸੰਗਤ ਦੇ ਲਈ ਲਗਾਤਾਰ ਅੱਜ ਲੰਗਰ ਚੱਲ ਰਿਹਾ ਹੈ ਅਤੇ ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾ ਰਿਹਾ ਹੈ ਅਤੇ ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾ ਰਿਹਾ ਹੈ |

Exit mobile version