Baisakhi festival

ਸਕਾਲਰ ਫੀਲਡਜ਼ ਪਬਲਿਕ ਸਕੂਲ ‘ਚ ਵਿਸਾਖੀ ਦਾ ਤਿਉਹਾਰ ਧੂਮਧਾਮ ਮਨਾਇਆ

ਪਟਿਆਲਾ ,13 ਅਪ੍ਰੈਲ 2023: ਅੱਜ ਸਕਾਲਰ ਫੀਲਡਜ਼ ਪਬਲਿਕ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ (Baisakhi festival) 13 ਅਪ੍ਰੈਲ ਨੂੰ ਮਨਾਇਆ ਗਿਆ। ਕਿਸਾਨ ਆਪਣੀ ਪੱਕੀ ਹੋਈ ਫਸਲ ਨੂੰ ਦੇਖ ਕੇ ਬਹੁਤ ਖੁਸ਼ ਹੁੰਦੇ ਹਨ। ਇਸ ਦਿਨ ਦਸਮ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਆਨੰਦਪੁਰ ਸਾਹਿਬ ਵਿੱਚ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ।

ਪੜ੍ਹਾਈ ਦੇ ਨਾਲ-ਨਾਲ ਸਕੂਲ ਦੇ ਵਿਦਿਆਰਥੀਆਂ ਨੂੰ ਸਾਡੀ ਸੱਭਿਅਤਾ ਅਤੇ ਸੱਭਿਆਚਾਰ ਬਾਰੇ ਜਾਣਕਾਰੀ ਦੇਣਾ ਵੀ ਬਹੁਤ ਜ਼ਰੂਰੀ ਹੈ। ਇਸੇ ਉਦੇਸ਼ ਨੂੰ ਮੁੱਖ ਰੱਖਦਿਆਂ ਸਕਾਲਰ ਫੀਲਡਜ਼ ਪਬਲਿਕ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਵਿੱਚ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ।ਵਿਦਿਆਰਥੀਆਂ ਨੇ ਤਿੰਨੋਂ ਭਾਸ਼ਾਵਾਂ ਵਿੱਚ ਵਿਸਾਖੀ ਦੀ ਮਹੱਤਤਾ ਬਾਰੇ ਸਾਰੇ ਵਿਦਿਆਰਥੀਆਂ ਨੂੰ ਦੱਸਿਆ।

ਇਸ ਤੋਂ ਬਾਅਦ ਵਿਦਿਆਰਥੀਆਂ ਨੇ ਲੋਕ ਨਾਚ ਗਿੱਧੇ ਅਤੇ ਭੰਗੜੇ ਰਾਹੀਂ ਪੰਜਾਬ ਦੇ ਸੱਭਿਆਚਾਰਨੂੰ ਪੇਸ਼ ਕੀਤਾ। ਢੋਲ ਦੀ ਧੁਨ ਅਤੇ ਪੰਜਾਬੀ ਲੋਕ ਸੰਗੀਤ ਨੇ ਵਿਦਿਆਰਥੀਆਂ ਦਾ ਜੋਸ਼ ਹੋਰ ਵਧਾ ਦਿੱਤਾ। ਜੂਨੀਅਰ ਕਲਾਸ ਦੇ ਸਾਰੇ ਵਿਦਿਆਰਥੀ ਰੰਗ-ਬਿਰੰਗੇ ਰਵਾਇਤੀ ਪੰਜਾਬੀ ਪਹਿਰਾਵੇ ਵਿੱਚ ਸਜੇ ਹੋਏ ਸਨ। ਦੂਜੀ ਜਮਾਤ ਦੇ ਵਿਦਿਆਰਥੀ ਸ਼ਿਵਰਾਮ ਸਿੰਘ ਵੱਲੋਂ ਭੰਗੜਾ ਪੇਸ਼ ਕੀਤਾ ਗਿਆ। ਇਸ ਵਿਸ਼ੇਸ਼ ਸਮਾਗਮ ਦਾ ਉਦੇਸ਼ ਬੱਚਿਆਂ ਨੂੰ ਆਪਣੇ ਅਮੀਰ ਸੱਭਿਆਚਾਰ ਅਤੇ ਵਿਰਸੇ ਤੋਂ ਜਾਣੂ ਕਰਵਾਉਣਾ ਸੀ।

Baisakhi festival

ਇਸ ਮੌਕੇ ਸਕੂਲ ਦੀ ਪਿ੍ੰਸੀਪਲ ਮਤੀ ਚੰਦਨ ਦੀਪ ਕੌਰ ਨੇ ਕਿਹਾ ਕਿ ਵਿਸਾਖੀ (Baisakhi festival) ਸਿਰਫ਼ ਵਾਢੀ ਦਾ ਤਿਉਹਾਰ ਹੀ ਨਹੀਂ ਬਲਕਿ ਇੱਕ ਸ਼ੁਭ ਦਿਹਾੜਾ ਵੀ ਹੈ ਕਿਉਂਕਿ ਇਸ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ |ਉਨ੍ਹਾਂ ਨੇ ਸਮੂਹ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ | ਕਿਸਾਨੀ ਵਰਗ ਤੋਂ ਜੀਵਨ ਦੀ ਪ੍ਰੇਰਨਾ ਲੈਂਦੇ ਹੋਏ, ਸਖ਼ਤ ਮਿਹਨਤ ਕਰਨ ਅਤੇ ਜੀਵਨ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ।

Scroll to Top