ਬਜਰੰਗ ਪੂਨੀਆ

ਦਿੱਲੀ ਹਾਈ ਕੋਰਟ ਵੱਲੋਂ ਬਜਰੰਗ ਪੂਨੀਆ ਤੇ ਵਿਨੇਸ਼ ਫੋਗਾਟ ਵੱਡਾ ਝਟਕਾ, ਜਾਣੋ ਪੂਰਾ ਮਾਮਲਾ

ਦਿੱਲੀ, 02 ਦਸੰਬਰ 2025: ਦਿੱਲੀ ਹਾਈ ਕੋਰਟ ਨੇ ਬਜਰੰਗ ਪੂਨੀਆ, ਸਾਕਸ਼ੀ ਮਲਿਕ, ਵਿਨੇਸ਼ ਫੋਗਾਟ ਅਤੇ ਸਤਿਆਵਰਤ ਕਾਦੀਆਂ ਵਰਗੇ ਚੋਟੀ ਦੇ ਭਲਵਾਨਾਂ ਨੂੰ ਵੱਡਾ ਝਟਕਾ ਦਿੱਤਾ ਹੈ। ਦਿੱਲੀ ਹਾਈ ਕੋਰਟ ਨੇ ਭਾਰਤੀ ਕੁਸ਼ਤੀ ਸੰਘ (WFI) ਦੀਆਂ ਚੋਣਾਂ ਨੂੰ ਚੁਣੌਤੀ ਦੇਣ ਵਾਲੀ ਉਨ੍ਹਾਂ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਇਹ ਭਲਵਾਨ ਕਈ ਵਾਰ ਅਦਾਲਤ ‘ਚ ਪੇਸ਼ ਹੋਣ ‘ਚ ਅਸਫਲ ਰਹੇ, ਜਿਸ ਕਾਰਨ ਦਿੱਲੀ ਹਾਈ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ।

ਸੰਜੇ ਸਿੰਘ ਨੇ WFI ਚੋਣਾਂ ‘ਚ ਪ੍ਰਧਾਨ ਦੇ ਅਹੁਦੇ ਲਈ ਅਨੀਤਾ ਸ਼ਿਓਰਾਨ ਨੂੰ ਹਰਾਇਆ, ਜਿਨ੍ਹਾਂ ਨੂੰ ਇਨ੍ਹਾਂ ਚੋਟੀ ਦੇ ਭਲਵਾਨਾਂ ਦਾ ਸਮਰਥਨ ਪ੍ਰਾਪਤ ਸੀ। ਜਸਟਿਸ ਮਿੰਨੀ ਪੁਸ਼ਕਰਣਾ ਨੇ 27 ਨਵੰਬਰ ਨੂੰ ਮਾਮਲੇ ਦੀ ਸੁਣਵਾਈ ਕੀਤੀ ਅਤੇ ਦੇਖਿਆ ਕਿ ਕੋਈ ਵੀ ਪਟੀਸ਼ਨਕਰਤਾ ਸੁਣਵਾਈ ਲਈ ਮੌਜੂਦ ਨਹੀਂ ਸੀ। ਜਿਵੇਂ-ਜਿਵੇਂ ਸੁਣਵਾਈ ਅੱਗੇ ਵਧੀ, ਇਹ ਪਤਾ ਲੱਗਾ ਕਿ ਇਹ ਭਲਵਾਨ ਪਿਛਲੀਆਂ ਦੋ ਸੁਣਵਾਈਆਂ ‘ਚ ਸ਼ਾਮਲ ਨਹੀਂ ਹੋਏ ਸਨ। ਅਦਾਲਤ ਨੇ ਆਪਣੇ ਹੁਕਮ ‘ਚ ਕਿਹਾ, “ਇਹ ਜਾਪਦਾ ਹੈ ਕਿ ਪਟੀਸ਼ਨਕਰਤਾਵਾਂ ਨੂੰ ਇਸ ਮਾਮਲੇ ਦੀ ਪੈਰਵੀ ਕਰਨ ‘ਚ ਕੋਈ ਦਿਲਚਸਪੀ ਨਹੀਂ ਹੈ।”

ਪਹਿਲਵਾਨਾਂ ਨੇ ਦੋਸ਼ ਲਗਾਇਆ ਸੀ ਕਿ WFI ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਮਾਹੌਲ ‘ਚ ਨਹੀਂ ਕਰਵਾਈਆਂ ਗਈਆਂ। ਉਨ੍ਹਾਂ ਨੇ ਚੋਣ ਪ੍ਰਕਿਰਿਆ ‘ਚ ਕਮੀਆਂ ਅਤੇ ਬੇਨਿਯਮੀਆਂ ਦਾ ਦੋਸ਼ ਲਗਾਇਆ। ਅਦਾਲਤ ਨੇ ਪਟੀਸ਼ਨਕਰਤਾਵਾਂ ਦੇ ਸੁਣਵਾਈ ਦੌਰਾਨ ਵਾਰ-ਵਾਰ ਪੇਸ਼ ਨਾ ਹੋਣ ਕਾਰਨ ਪਟੀਸ਼ਨ ਖਾਰਜ ਕਰ ਦਿੱਤੀ।

Read More: ਕੁਸ਼ਤੀ ਸੰਘ ਦੇ ਨਵੇਂ ਪ੍ਰਧਾਨ ਦੇ ਵਿਰੋਧ ‘ਚ ਬਜਰੰਗ ਪੂਨੀਆ ਨੇ ਪਦਮਸ਼੍ਰੀ ਪੁਰਸਕਾਰ ਕੀਤਾ ਵਾਪਸ, ਫੁੱਟਪਾਥ ‘ਤੇ ਰੱਖ ਕੇ ਵਾਪਸ ਪਰਤੇ

Scroll to Top