ਬਲਜਿੰਦਰ ਢਿੱਲੋਂ

ਬਲਜਿੰਦਰ ਢਿੱਲੋਂ ਨੇ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸਾਂਭਿਆ

ਚੰਡੀਗੜ੍ਹ, 12 ਸਤੰਬਰ 2025: ਬਲਜਿੰਦਰ ਸਿੰਘ ਢਿੱਲੋਂ ਨੇ ਅੱਜ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਵਿਧਾਇਕ ਅਜੀਤਪਾਲ ਸਿੰਘ ਕੋਹਲੀ,ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ, ਚੇਅਰਮੈਨ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਡਾ. ਸੰਨੀ ਸਿੰਘ ਆਹਲੂਵਾਲੀਆ, ਚੇਅਰਮੈਨ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਡਾ. ਸੁਖਪਾਲ ਸਿੰਘ ਵੀ ਹਾਜ਼ਰ ਸਨ |

ਬਲਜਿੰਦਰ ਸਿੰਘ ਢਿੱਲੋਂ ਨੂੰ ਚੇਅਰਮੈਨ ਵਜੋਂ ਅਹੁਦਾ ਸੰਭਾਲਣ ‘ਤੇ ਵਧਾਈ ਦਿੰਦਿਆਂ ਅਮਨ ਅਰੋੜਾ ਨੇ ਆਸ ਪ੍ਰਗਟਾਈ ਕਿ ਢਿੱਲੋਂ ਦੀ ਅਗਵਾਈ ਹੇਠ ਕਾਰਪੋਰੇਸ਼ਨ ਪੰਜਾਬ ਦੇ ਆਰਥਿਕ ਵਿਕਾਸ ‘ਚ ਅਹਿਮ ਭੂਮਿਕਾ ਨਿਭਾਉਣ ਤੋਂ ਇਲਾਵਾ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗੀ ਅਤੇ ਪੰਜਾਬ ਦੀ ਰੀੜ੍ਹ ਦੀ ਹੱਡੀ ਖੇਤੀਬਾੜੀ ਖੇਤਰ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਨੇ ਚੇਅਰਮੈਨ ਨੂੰ ਪੰਜਾਬ ਸਰਕਾਰ ਵੱਲੋਂ ‘ਰੰਗਲਾ ਪੰਜਾਬ’ ਸਿਰਜਣ ਦੇ ਵਿਜ਼ਨ ਤਹਿਤ ਪੂਰੀ ਇਮਾਨਦਾਰੀ ਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।

ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਬਲਜਿੰਦਰ ਸਿੰਘ ਢਿੱਲੋਂ ਨੇ ਕਿਸਾਨਾਂ ਦੀ ਖੁਸ਼ਹਾਲੀ, ਟਿਕਾਊ ਅਭਿਆਸਾਂ ਅਤੇ ਦੇਸ਼ ਭਰ ਵਿੱਚ ਫੂਡ ਪ੍ਰੋਸੈਸਿੰਗ ਖੇਤਰ ‘ਚ ਪੰਜਾਬ ਨੂੰ ਮੋਹਰੀ ਬਣਾਉਣ ‘ਤੇ ਕੇਂਦ੍ਰਿਤ ਇੱਕ ਦੂਰਦਰਸ਼ੀ ਰੋਡਮੈਪ ਦੀ ਰੂਪਰੇਖਾ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਖੇਤੀਬਾੜੀ ਉਪਜ ਅਤੇ ਉਪਭੋਗਤਾਵਾਂ ਦਰਮਿਆਨ ਪਾੜੇ ਨੂੰ ਪੂਰਦਿਆਂ “ਅੰਨਦਾਤਾ” ਨੂੰ ਸੁਖਾਵਾਂ ਮਾਹੌਲ ਪ੍ਰਦਾਨ ਕਰਨਾ ਹੈ ਜਿਸ ਵਿੱਚ ਫਸਲੀ ਵਿਭਿੰਨਤਾ ਤੇ ਅਤਿ-ਆਧੁਨਿਕ ਤਕਨਾਲੋਜੀ ਅਪਣਾਉਂਦਿਆ ਅਤੇ ਫੂਡ ਪ੍ਰੋਸੈਸਿੰਗ ਲਈ ਮਜ਼ਬੂਤ ਬੁਨਿਆਦੀ ਢਾਂਚਾ ਤਿਆਰ ਕਰਕੇ ਸੂਬੇ ਦੇ ਕਿਸਾਨਾਂ ਦੀ ਆਮਦਨ ‘ਚ ਵਾਧਾ ਕਰਨਾ ਹੈ।

Read More: ਜਸਵੀਰ ਸਿੰਘ ਸੇਖੋਂ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸਾਂਭਿਆ

Scroll to Top