Baljinder Singh Bunty

ਬਲਜਿੰਦਰ ਸਿੰਘ ਬੰਟੀ ਨੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਵਜੋਂ ਸਾਂਭਿਆ ਅਹੁਦਾ

ਚੰਡੀਗੜ੍ਹ, 5 ਫਰਵਰੀ 2026: ਮੋਹਾਲੀ ਦੇ ਸੈਕਟਰ-68 ਵਿਖੇ ਜੰਗਲਾਤ ਕੰਪਲੈਕਸ ‘ਚ ਅੱਜ ਬਲਜਿੰਦਰ ਸਿੰਘ ਬੰਟੀ ਨੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ (PSFDC) ਦੇ ਨਵੇਂ ਵਾਈਸ- ਚੇਅਰਮੈਨ ਵਜੋਂ ਚਾਰਜ ਸੰਭਾਲਿਆ। ਬਲਜਿੰਦਰ ਸਿੰਘ ਬੰਟੀ ਨੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ, ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮਹਿੰਦਰ ਭਗਤ ਅਤੇ ਹੋਰਨਾਂ ਦੀ ਮੌਜੂਦਗੀ ‘ਚ ਆਪਣਾ ਅਹੁਦਾ ਸੰਭਾਲਿਆ।

ਇਸ ਦੌਰਾਨ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬਲਜਿੰਦਰ ਸਿੰਘ ਬੰਟੀ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪਣ ਲਈ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ | ਇਸਦੇ ਨਾਲ ਹੀ ਮੰਤਰੀਆਂ ਨੇ ਆਸ ਪ੍ਰਗਟਾਈ ਕਿ ਨਵੇਂ ਵਾਈਸ ਚੇਅਰਮੈਨ ਜੰਗਲਾਤ ਵਿਭਾਗ ਦੇ ਵਿਕਾਸ ਕੇਂਦਰਿਤ ਏਜੰਡੇ ਨੂੰ ਅੱਗੇ ਵਧਾਉਣਗੇ, ਜੋ ਬੂਟੇ ਲਗਾਉਣ ਅਤੇ ਹਰਿਆਲੀ ਵਧਾਉਣ ’ਤੇ ਕੇਂਦ੍ਰਿਤ ਹੈ।

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਨਵ- ਨਿਯੁਕਤ ਵਾਈਸ ਚੇਅਰਮੈਨ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਨਿਯੁਕਤੀ ਸਦਕਾ ਜ਼ਮੀਨ ਨਾਲ ਜੁੜੇ ਇੱਕ ਸਮਰਪਿਤ ਵਰਕਰ ਨੂੰ ਸਨਮਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਪੂਰੀ ‘ਆਪ’ ਲੀਡਰਸ਼ਿਪ ਦੀਆਂ ਉਮੀਦਾਂ ’ਤੇ ਖ਼ਰੇ ਉੱਤਰਨਗੇ |

Read More: ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ DGP ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ

ਵਿਦੇਸ਼

Scroll to Top