Site icon TheUnmute.com

ਸਿੱਧੂ ਮੂਸੇਵਾਲਾ ਦੇ ਪਿਓ ਬਲਕੌਰ ਸਿੰਘ ਨੇ ਸਿਆਸਤ ‘ਚ ਆਉਣ ਦੇ ਦਿੱਤੇ ਸੰਕੇਤ

Sidhu Moosewala

ਚੰਡੀਗੜ੍ਹ, 22 ਜਨਵਰੀ 2024: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala)  ਦੇ ਪਿਓ ਬਲਕੌਰ ਸਿੰਘ ਨੇ ਸਿਆਸਤ ਵਿੱਚ ਆਉਣ ਦੇ ਸੰਕੇਤ ਦਿੱਤੇ ਹਨ। ਐਤਵਾਰ ਨੂੰ ਆਪਣੇ ਜੱਦੀ ਪਿੰਡ ਮੂਸੇ ‘ਚ ਉਨ੍ਹਾਂ ਕਿਹਾ ਕਿ ਅਸੀਂ ਰਾਜਨੀਤੀ ਕਿਉਂ ਨਾ ਕਰੀਏ। ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੋਤਰੇ ਨੇ ਸੰਸਦ ਮੈਂਬਰ ਬਣ ਕੇ ਕਾਤਲਾਂ ਨੂੰ ਸਜ਼ਾਵਾਂ ਦਿਵਾਈਆਂ। ਅਜਿਹੇ ‘ਚ ਜੇਕਰ ਉਹ ਵੀ ਇਨਸਾਫ ਦੀ ਖਾਤਰ ਅਜਿਹਾ ਕਰਦੇ ਹਨ ਤਾਂ ਇਸ ‘ਚ ਕੁਝ ਵੀ ਗਲਤ ਨਹੀਂ ਹੈ।

ਪੰਜਾਬ ਕਾਂਗਰਸ ਨੇ ਮੂਸੇਵਾਲਾ (Sidhu Moosewala) ਦੇ ਪਿਓ ਨੂੰ ਲੋਕ ਸਭਾ ਚੋਣ ਲੜਨ ਦੀ ਪੇਸ਼ਕਸ਼ ਕੀਤੀ ਹੈ, ਹਾਲਾਂਕਿ ਬਲਕੌਰ ਸਿੰਘ ਖੁਦ ਸਹਿਮਤ ਨਹੀਂ ਹੋਏ। ਹਾਲਾਂਕਿ ਐਤਵਾਰ ਨੂੰ ਆਪਣੇ ਪ੍ਰਸ਼ੰਸਕਾਂ ਨੂੰ ਮੂਸੇਵਾਲਾ ਦੇ ਬਿਆਨ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਉਹ ਲੋਕ ਸਭਾ ਚੋਣ ਲੜ ਸਕਦੇ ਹਨ।

ਬਲਕੌਰ ਸਿੰਘ ਨੇ ਕਿਹਾ, ”ਜੇਕਰ ਅਸੀਂ ਰਾਜਨੀਤੀ ‘ਚ ਆਵਾਂਗੇ ਤਾਂ ਕਹਾਂਗੇ ਕਿ ਸਿੱਧੂ ਮੂਸੇਵਾਲਾ ਦਾ ਪਿਤਾ ਰਾਜਨੀਤੀ ਕਰਦਾ ਹੈ। ਪਰ ਇੱਕ ਸਿਆਸਤਦਾਨ ਅਤੇ ਇੱਕ ਆਮ ਆਦਮੀ ਵਿੱਚ ਫਰਕ ਇਹ ਹੈ ਕਿ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਬੰਬ ਨਾਲ ਉਡਾ ਦਿੱਤਾ ਗਿਆ ਸੀ ਅਤੇ ਮੇਰੇ ਪੁੱਤਰ ਨੂੰ ਏ.ਕੇ.47 ਨਾਲ ਕਤਲ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਸਾਰੇ ਮੁਲਜ਼ਮ ਵੀ ਮਾਣਯੋਗ ਅਦਾਲਤ ਵਿੱਚ ਪਟੀਸ਼ਨਾਂ ਦਾਇਰ ਕਰਕੇ ਬੇਗੁਨਾਹ ਹੋਣ ਦਾ ਦਾਅਵਾ ਕਰ ਰਹੇ ਹਨ ਜੇਕਰ ਤੁਸੀਂ ਕਤਲ ਨਹੀਂ ਕੀਤਾ ਤਾਂ ਕਿਸਨੇ ਕਤਲ ਕੀਤਾ ਹੈ ?

ਉਨ੍ਹਾਂ ਕਿਹਾ ਕਿ ਪਹਿਲਾਂ ਤੁਸੀਂ ਇਸ ਲਈ ਲਾਰੈਂਸ ਬਿਸ਼ਨੋਈ ਨੂੰ ਦੋਸ਼ੀ ਠਹਿਰਾ ਰਹੇ ਸੀ ਪਰ ਮਾਣਯੋਗ ਅਦਾਲਤ ਵਿਚ ਪੇਸ਼ ਹੋਣ ਤੋਂ ਪਹਿਲਾਂ ਹੀ ਲਾਰੈਂਸ ਦਾ ਇੰਟਰਵਿਊ ਯੂ-ਟਿਊਬ ਤੋਂ ਹਟਾ ਦਿੱਤਾ ਗਿਆ ਸੀ ਪਰ ਇਸ ਤੋਂ ਪਹਿਲਾਂ ਹੀ ਉਸ ਦਾ ਅਸਲ ਇੰਟਰਵਿਊ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ ਗਿਆ । ਹੁਣ ਗੋਲਡੀ ਬਰਾੜ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਹੈ।

Exit mobile version