ਮਾਨਸਾ, 10 ਜੂਨ 2025: ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ, ਉਨ੍ਹਾਂ ਦੇ ਜੀਵਨ ਅਤੇ ਕਤਲ ‘ਤੇ ਬਣੀ ਬੀਬੀਸੀ ਡਾਕੂਮੈਂਟਰੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਸਰਦਾਰ ਬਲਕੌਰ ਸਿੰਘ ਨੇ ਇਸ ਡਾਕੂਮੈਂਟਰੀ ਦੀ ਰਿਲੀਜ਼ ਨੂੰ ਰੋਕਣ ਲਈ ਮਾਨਸਾ ਅਦਾਲਤ ਦਾ ਹੈ।
ਇਸ ਡਾਕੂਮੈਂਟਰੀ ਨੂੰ ਲੈ ਕੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੋਸ਼ ਲਗਾਇਆ ਹੈ ਕਿ ਇਸ ‘ਚ ਉਨ੍ਹਾਂ ਦੇ ਪੁੱਤਰ ਬਾਰੇ ਗੁਪਤ ਅਤੇ ਅਣਪ੍ਰਕਾਸ਼ਿਤ ਜਾਣਕਾਰੀ ਦੀ ਵਰਤੋਂ ਕੀਤੀ ਗਈ ਹੈ, ਜੋ ਨਾ ਸਿਰਫ ਉਨ੍ਹਾਂ ਦੇ ਪਰਿਵਾਰ ਦੇ ਅਧਿਕਾਰਾਂ ਦੀ ਉਲੰਘਣਾ ਕਰਦੀ ਹੈ, ਸਗੋਂ ਇਹ ਚੱਲ ਰਹੀ ਕਾਨੂੰਨੀ ਪ੍ਰਕਿਰਿਆ ‘ਚ ਵੀ ਵਿਘਨ ਪਾ ਸਕਦੀ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਦਸਤਾਵੇਜ਼ੀ ਬੀਬੀਸੀ ਵਰਲਡ ਸਰਵਿਸ ਵੱਲੋਂ ਬਣਾਈ ਗਈ ਹੈ ਅਤੇ ਇਸਨੂੰ 11 ਜੂਨ ਨੂੰ ਜੁਹੂ, ਮੁੰਬਈ ਦੇ ਸੋਹੋ ਹਾਊਸ ਵਿਖੇ ਜਨਤਕ ਤੌਰ ‘ਤੇ ਦਿਖਾਉਣ ਦੀ ਯੋਜਨਾ ਹੈ। ਇਹ ਤਾਰੀਖ ਸਿੱਧੂ ਮੂਸੇਵਾਲਾ ਦਾ ਜਨਮਦਿਨ ਵੀ ਹੈ, ਜਿਸ ਨੇ ਇਸ ਦਸਤਾਵੇਜ਼ੀ ਦੀ ਰਿਲੀਜ਼ ਪ੍ਰਤੀ ਸੰਵੇਦਨਸ਼ੀਲਤਾ ਨੂੰ ਹੋਰ ਵਧਾ ਦਿੱਤਾ ਹੈ। ਬਲਕੌਰ ਸਿੰਘ ਨੇ ਇਸ ਸਕ੍ਰੀਨਿੰਗ ਨੂੰ ਰੋਕਣ ਲਈ ਮਹਾਰਾਸ਼ਟਰ ਪੁਲਿਸ ਨਾਲ ਵੀ ਸੰਪਰਕ ਕੀਤਾ ਸੀ।
ਬਲਕੌਰ ਸਿੰਘ ਦਾ ਕਹਿਣਾ ਹੈ ਕਿ ਦਸਤਾਵੇਜ਼ੀ ‘ਚ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਸਬੰਧਤ ਤੱਥ ਇਸ ਤਰੀਕੇ ਨਾਲ ਪੇਸ਼ ਕੀਤੇ ਗਏ ਹਨ ਕਿ ਇਹ ਉਨ੍ਹਾਂ ਦੇ ਪੁੱਤਰ ਦੀ ਛਵੀ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਹੈ ਕਿ ਦਸਤਾਵੇਜ਼ੀ ‘ਚ ਉਨ੍ਹਾਂ ਵਿਅਕਤੀਆਂ ਦੇ ਬਿਆਨ ਵਰਤੇ ਗਏ ਹਨ, ਜਿਨ੍ਹਾਂ ਦਾ ਨਾਮ ਐਫਆਈਆਰ ‘ਚ ਮੁਲਜ਼ਮ ਵਜੋਂ ਦਰਜ ਹੈ, ਜੋ ਕਿ ਮਾਮਲੇ ਦੀ ਨਿਰਪੱਖਤਾ ‘ਤੇ ਸਵਾਲ ਖੜ੍ਹੇ ਕਰਦਾ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ ਮਾਨਸਾ ਅਦਾਲਤ ਦੇ ਫੈਸਲੇ ‘ਤੇ ਹਨ, ਜਿੱਥੇ ਬਲਕੌਰ ਸਿੰਘ ਨੇ ਇਸ ਦਸਤਾਵੇਜ਼ੀ ਦੀ ਰਿਲੀਜ਼ ਨੂੰ ਰੋਕਣ ਲਈ ਪਟੀਸ਼ਨ ਦਾਇਰ ਕੀਤੀ ਹੈ।
Read More: Sidhu Moosewala Murder Case: ਮਾਨਸਾ ਅਦਾਲਤ ‘ਚ ਸਿੱਧੂ ਮੂਸੇਵਾਲਾ ਕ.ਤ.ਲ ਕੇਸ ਦੀ ਨਹੀਂ ਹੋਈ ਸੁਣਵਾਈ