ਚੰਡੀਗੜ੍ਹ, 19 ਮਾਰਚ 2024: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਘਰ ਇੱਕ ਵਾਰ ਖੁਸ਼ੀਆਂ ਆਈਆਂ ਹਨ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕੁਝ ਦਿਨ ਪਹਿਲਾਂ ਬੇਟੇ ਨੂੰ ਜਨਮ ਦਿੱਤਾ ਹੈ। ਇਹ ਜਾਣਕਾਰੀ ਖੁਦ ਉਸ ਦੇ ਪਿਓ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਸੀ। ਸਿੱਧੂ ਮੂਸੇਵਾਲਾ ਦੇ ਪਿਓ ਨੇ ਆਪਣੇ ਛੋਟੇ ਬੇਟੇ ਦਾ ਨਾਂ ਸ਼ੁਭਦੀਪ ਸਿੰਘ ਰੱਖਿਆ ਹੈ, ਜਿਸ ਦੀ ਜਾਣਕਾਰੀ ਉਨ੍ਹਾਂ ਨੇ ਦਿੱਤੀ ਹੈ।
ਜੁਲਾਈ 2, 2025 12:41 ਪੂਃ ਦੁਃ