Site icon TheUnmute.com

ਬੀਬੀ ਜਗੀਰ ਕੌਰ ਦੇ ਹੱਕ ‘ਚ ਨਿੱਤਰੇ ਬਲਵੰਤ ਸਿੰਘ ਰਾਮੂਵਾਲੀਆ

Balwant Singh Ramoowalia

ਪਟਿਆਲਾ 07 ਨਵੰਬਰ 2022: ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਅੱਜ ਬੀਬੀ ਜਗੀਰ ਕੌਰ (Bibi Jagir Kaur) ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਕਾਰਨ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰ ਦਿੱਤਾ ਹੈ ।ਇਹ ਐਲਾਨ ਕਰ‌ਦਿਆਂ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਰਦਾਰ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਬੀਬੀ ਜਗੀਰ ਕੌਰ ਦੇ ਖਿਲਾਫ ਇਹ ਕਾਰਵਾਈ ਸਾਰੇ ਵਿਕਲਪ ਵਰਤਣ ਤੋਂ ਬਾਅਦ ਕੀਤੀ ਗਈ ਹੈ।

ਦੂਜੇ ਪਾਸੇ ਬਲਵੰਤ ਸਿੰਘ ਰਾਮੂਵਾਲੀਆ ਬੀਬੀ ਜਗੀਰ ਕੌਰ ਦੇ ਹੱਕ ਵਿੱਚ ਨਿੱਤਰ ਆਏ | ਪਟਿਆਲਾ ਪਹੁੰਚੇ ਬਲਵੰਤ ਸਿੰਘ ਰਾਮੂਵਾਲੀਆ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਵੱਧ ਤੋਂ ਵੱਧ ਵੋਟਾਂ ਪਾ ਕੇ ਵਿੱਚ ਜਿਤਾਓ, ਤਾਂ ਜੋ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਦੇ ਰਾਜ ਤੋਂ ਆਜ਼ਾਦ ਕਰਵਾਇਆ ਜਾ ਸਕੇ |

ਉਨ੍ਹਾਂ ਕਿਹਾ ਕਿ ਅੱਜ 95 ਫ਼ੀਸਦੀ ਸਿੱਖ ਬਾਦਲਾਂ ਦਾ ਨਾਂ ਲੈਂਦੇ ਹੋਏ ਨੱਕ ਤੇ ਰੁਮਾਲ ਬੰਨ੍ਹ ਲੈਂਦੇ ਹਨ ਅਤੇ ਅੱਜ ਅਕਾਲੀ ਦਲ ਦੀ ਪੰਜਾਬ ਵਿੱਚ ਉਹ ਹਾਲਤ ਹੈ ਜਿਵੇਂ ਸਫ਼ਾਈ ਕਰਕੇ ਟੁੱਟਿਆ ਫੁਟਿਆ ਸਾਇਕਲ ਕੂੜੇ ਦੇ ਢੇਰ ‘ਚ ਸੁੱਟਿਆ ਹੋਵੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਮਹਿਲਾਵਾਂ ਲਈ ਕੋਈ ਵੀ ਕੰਮ ਨਹੀਂ ਕੀਤਾ ਅਤੇ ਸ਼੍ਰੋਮਣੀ ਕਮੇਟੀ ਨੇ ਅੱਜ ਗੁਰੂ ਨਾਨਕ ਕਾਲਜ ਲੁਧਿਆਣਾ ਵੀ ਇੱਕ ਰੱਦੀ ਕਾਲਜ ਬਣਾ ਦਿੱਤਾ ਹੈ |

ਉਨ੍ਹਾਂ ਕਿਹਾ ਕਿ ਮੋਹਾਲੀ ਵਿਖੇ ਅੰਬ ਸਾਹਿਬ ਗੁਰੂ ਘਰ ਦੀ ਜ਼ਮੀਨ ‘ਤੇ ਸ਼੍ਰੋਮਣੀ ਕਮੇਟੀ ਦੀ ਸ਼ਹਿ ‘ਤੇ ਸੁਖਬੀਰ ਸਿੰਘ ਬਾਦਲ ਨੇ ਕਬਜ਼ਾ ਕਰਕੇ ਸਿਨੇਮਾ ਹਾਲ ਬਣਾ ਲਿਆ ਹੈ | ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਬਾਦਲਾਂ ਦੇ ਡਰ ਅੱਗੇ ਚੁੱਪ ਸੀ ਅਤੇ ਗੁਲਾਮ ਸੀ ਤੇ ਹੁਣ ਉਹ ਆਜ਼ਾਦ ਹੋਈ ਹੈ | ਜਿਸ ਕਰਕੇ ਉਨ੍ਹਾਂ ਪੰਜਾਬ ਦੇ ਸਮੂਹ ਸਿੱਖ ਭਾਈਚਾਰੇ ਨੂੰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿੱਚ ਬੀਬੀ ਜਗੀਰ ਕੌਰ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ ਹੈ |

Exit mobile version