ਬਲਵਿੰਦਰ ਸਫਰੀ

ਨਹੀਂ ਰਹੇ ‘ਸਫਰੀ ਬੁਆਏਜ਼’ ਦੇ ਨਾਂ ਨਾਲ ਮਸ਼ਹੂਰ ਪੰਜਾਬੀ ਗਾਇਕ ਬਲਵਿੰਦਰ ਸਫਰੀ

ਚੰਡੀਗੜ੍ਹ 26 ਜੁਲਾਈ 2022: ਇੰਗਲੈਡ ਵਿਚ ਸਫ਼ਰੀ ਬੁਆਏਜ਼ ਗਰੁੱਪ ਨਾਲ ਮਸ਼ਹੂਰ ਪੰਜਾਬੀ ਗਾਇਕ ਬਲਵਿੰਦਰ ਸਫਰੀ ਦਾ ਇੰਗਲੈਂਡ ’ਚ ਦੇਹਾਂਤ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਲਵਿੰਦਰ ਪਿਛਲੇ ਕਾਫ਼ੀ ਸਮੇਂ ਤੋਂ ਬੀਮਾਰ ਸਨ। ਉਨ੍ਹਾਂ ਦੇ ਦਿਲ ਦੀ ਬਾਈਪਾਸ ਸਰਜਰੀ ਹੋਈ ਸੀ।

ਇਸ ਤੋਂ ਬਾਅਦ ਬਲਵਿੰਦਰ ਸਫਰੀ ਕੋਮਾ ’ਚ ਚਲੇ ਗਏ ਅਤੇ ਕੋਮਾ ’ਚੋਂ ਬਾਹਰ ਆਉਣ ਤੋਂ ਬਾਅਦ ਉਹ ਠੀਕ ਹੋ ਗਏ ਸਨ ਪਰ ਅੱਜ ਉਨ੍ਹਾਂ ਦਾ ਦੇਹਾਂਤ ਹੋ ਗਿਆ।ਮਸ਼ਹੂਰ ਪੰਜਾਬੀ ਗਾਇਕ ਬਲਵਿੰਦਰ ਸਫਰੀ ਦਾ ‘ਨੀ ਤੂੰ ਅੰਬਰਾਂ ਤੋਂ ਆਈ ਹੋਈ ਹੂਰ ਸੋਹਣੀਏ’ ਗੀਤ ਬਹੁਤ ਮਕਬੂਲ ਹੋਇਆ ਸੀ।

Scroll to Top