ਚੰਡੀਗੜ੍ਹ 23 ਅਗਸਤ 2022: ਗੈਂਗਸਟਰ ਦਵਿੰਦਰ ਬੰਬੀਹਾ ਗਰੁੱਪ ਨੇ ਮਨਕੀਰਤ ਔਲਖ (Mankirat Aulakh) ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇੱਕ ਫੇਸਬੁੱਕ ਪੋਸਟ ਵਿੱਚ ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਮੌਤ ਲਈ ਜ਼ਿੰਮੇਵਾਰ ਹਰ ਵਿਅਕਤੀ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਨੇ ਆਪਣੀ ਪੋਸਟ ‘ਚ ਮਨਕੀਰਤ ਦਾ ਨਾਂ ਲਿਖਿਆ ਅਤੇ ਕਿਹਾ ਕਿ ਉਹ ਆਪਣੀ ਹਿੱਟ ਲਿਸਟ ‘ਚ ਸਭ ਤੋਂ ਉੱਪਰ ਹੈ। ਪੋਸਟ ਵਿੱਚ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਨਾਲ-ਨਾਲ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦਾ ਵੀ ਜ਼ਿਕਰ ਕੀਤਾ ਹੈ|
ਨਵੰਬਰ 25, 2024 11:10 ਬਾਃ ਦੁਃ