TheUnmute.com

ਬੰਬੀਹਾ ਗਰੁੱਪ ਨੇ ਲਈ ਅਕਾਲੀ ਯੂਥ ਵਿੰਗ ਦੇ ਲੀਡਰ ਵਿੱਕੀ ਮਿੱਡੂਖੇੜਾ ਦੇ ਕਤਲ ਦੀ ਜ਼ਿੰਮੇਵਾਰੀ

(The Unmute): ਅੱਜ ਸਵੇਰੇ 10:30 ਵਜੇ ਅਕਾਲੀ ਯੂਥ ਵਿੰਗ ਦੇ ਲੀਡਰ ਵਿੱਕੀ ਮਿੱਡੂਖੇੜਾ ‘ਤੇ ਹਮਲਾ ਹੋਇਆ ਜਿਸ ਵਿੱਚ ਉਸਦੀ ਮੌਤ ਹੋ ਗਈ।
ਇਸ ਕਤਲ ਦੀ ਜ਼ਿੰਮੇਵਾਰੀ ਦਵਿੰਦਰ ਬੰਬੀਹਾ ਗਰੁੱਪ ਨੇ ਲਈ ਹੈ। ਜਿਸਦਾ ਖੁਲਾਸਾ ਉਹਨਾਂ ਫੇਸਬੁੱਕ ਪੋਸਟ ਜ਼ਰੀਏ ਕੀਤਾ ਹੈ। ਜਿਸ ਵਿੱਚ ਉਹਨਾਂ ਲਿਖਿਆ ਕਿ ਇਹ ਕਤਲ ਬੰਬੀਹਾ ਗਰੁੱਪ ਨੇ ਇਸ ਲਈ ਕੀਤਾ ਹੈ ਕਿਉਂਕਿ ਵਿੱਕੀ ਮਿੱਡੂਖੇੜਾ ਲਾਰੇਸ਼ ਬਿਸ਼ਨੋਈ ਨੂੰ ਸਾਰੀ ਜਾਣਕਾਰੀ ਦਿੰਦਾ ਸੀ ਤੇ ਉਸ ਨੇ ਗੁਰਲਾਲ ਭਲਵਾਨ ਤੇ ਰਾਣਾ ਸਿੱਧੂ ਨੂੰ ਮਰਵਾਇਆ ਸੀ ਇਹ ਬੰਦਾ ਲਾਰੇਸ਼ ਬਿਸ਼ਨੋਈ ਨੂੰ ਕਲਾਕਾਰਾਂ ਤੇ ਵੱਡੇ ਬਿਜ਼ਨਸਮੈਨਾਂ ਦੇ ਨੰਬਰ ਦਿੰਦਾ ਸੀ ਤੇ ਉਹਨਾਂ ਤੋਂ ਪੈਸੇ ਵਸੂਲਣ ਦਾ ਕੰਮ ਕਰਦੇ ਸੀ।
ਦਵਿੰਦਰ ਬੰਬੀਹਾ ਨੇ ਕਿਹਾ ਕਿ ਇਹਨਾਂ ਦੇ ਗਰੁੱਪ ਵੱਲੋਂ ਜੋ ਕਤਲ ਹੁੰਦਾ ਸੀ ਓਹਨੂੰ ਬੰਬੀਹਾ ਗਰੁੱਪ ਨਾਲ ਜੋੜ ਦਿੰਦੇ ਸੀ।

ਜ਼ਿਕਰਯੋਗ ਹੈ ਕਿ ਅੱਜ ਸਵੇਰੇ ਹੋਏ ਹਮਲੇ ਤੋਂ ਬਾਅਦ ਵਿੱਕੀ ਮਿੱਡੂਖੇੜਾ ਨੂੰ ਨਜ਼ਦੀਕੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਜਿਥੇ ਉਸ ਦੀ ਮੌਤ ਹੋ ਗਈ। ਦੂਜੇ ਪਾਸੇ ਪੁਲਸ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

Exit mobile version