July 6, 2024 1:55 am
Patanjali

ਬਾਬਾ ਰਾਮਦੇਵ ਦੀ ਪਤੰਜਲੀ ਕੰਪਨੀ ਦੇ ਇਨ੍ਹਾਂ 14 ਉਤਪਾਦਾਂ ‘ਤੇ ਲਗਾਈ ਪਾਬੰਦੀ

ਚੰਡੀਗੜ੍ਹ, 30 ਅਪ੍ਰੈਲ 2024: ਉੱਤਰਾਖੰਡ ਸਰਕਾਰ ਨੇ ਬਾਬਾ ਰਾਮਦੇਵ ਦੀ ਪਤੰਜਲੀ (Patanjali) ਦੀ ਦਿਵਿਆ ਫਾਰਮੇਸੀ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਸੂਬਾ ਸਰਕਾਰ ਦੇ ਡਰੱਗ ਕੰਟਰੋਲ ਵਿਭਾਗ ਦੀ ਲਾਇਸੈਂਸਿੰਗ ਅਥਾਰਟੀ ਨੇ ਕੰਪਨੀ ਦੇ 14 ਉਤਪਾਦਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਉਤਰਾਖੰਡ ਸਰਕਾਰ ਨੇ ਗੁੰਮਰਾਹਕੁੰਨ ਇਸ਼ਤਿਹਾਰ ਫੈਲਾਉਣ ਦੇ ਮੁੱਦੇ ‘ਤੇ ਇਨ੍ਹਾਂ ਸਾਰੇ ਉਤਪਾਦਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਨ੍ਹਾਂ ਉਤਪਾਦਾਂ ਵਿੱਚ ਮੈਮੁਕਤਾ ਵਟੀ ਐਕਸਟਰਾ ਪਾਵਰ, ਲਿਪੀਡੋਮ, ਬੀਪੀ ਗ੍ਰਿਟ ਸ਼ਾਮਲ ਹਨ।

Image

ਪਿਛਲੇ ਮਹੀਨੇ ਹੀ ਸੁਪਰੀਮ ਕੋਰਟ ਨੇ ਭਲੇਖਾ ਪਾਉ ਇਸ਼ਤਿਹਾਰ ਮਾਮਲੇ ਵਿੱਚ ਬਾਬਾ ਰਾਮਦੇਵ ਅਤੇ ਉਨ੍ਹਾਂ ਦੀ ਕੰਪਨੀ ਪਤੰਜਲੀ (Patanjali) ਆਯੁਰਵੇਦ ਨੂੰ ਝਾੜ ਪਾਈ ਸੀ। ਹੁਣ ਇਸ ਮਾਮਲੇ ਦੀ ਸੁਣਵਾਈ ਭਲਕੇ 30 ਅਪ੍ਰੈਲ ਨੂੰ ਹੋਣੀ ਹੈ। ਜਿਕਰਯੋਗ ਹੈ ਕਿ ਪਤੰਜਲੀ ਆਯੁਰਵੇਦ ਨੇ ਭਲੇਖਾ ਪਾਉ ਇਸ਼ਤਿਹਾਰ ਨੂੰ ਲੈ ਕੇ ਇੱਕ ਰਾਸ਼ਟਰੀ ਅਖਬਾਰ ਵਿੱਚ ਜਨਤਕ ਮੁਆਫ਼ੀ ਵੀ ਪ੍ਰਕਾਸ਼ਿਤ ਕੀਤੀ ਹੈ। ਜਿਸ ਵਿੱਚ ਕਿਹਾ ਗਿਆ ਸੀ ਕਿ ਉਹ ਸੁਪਰੀਮ ਕੋਰਟ ਦਾ ਸਨਮਾਨ ਕਰਦੇ ਹਨ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ‘ਤੇ ਪਤੰਜਲੀ ਨੇ ਕਿਹਾ ਕਿ ਉਹ ਇਸ ਗਲਤੀ ਨੂੰ ਦੁਬਾਰਾ ਨਹੀਂ ਦੁਹਰਾਉਣਗੇ। ਬਾਬਾ ਰਾਮਦੇਵ ਦੀ ਕੰਪਨੀ ਨੇ ਇਹ ਮੁਆਫੀ ਪੱਤਰ 22 ਅਪ੍ਰੈਲ ਨੂੰ ਪ੍ਰਕਾਸ਼ਿਤ ਕੀਤਾ ਸੀ।