ਚੰਡੀਗੜ੍ਹ, 12 ਮਾਰਚ 2024: ਪੰਜਾਬ ‘ਚ ਅਕਸਰ ਹੀ ਕਈ ਥਾਵਾਂ ‘ਤੇ ਅਵਾਰਾ ਕੁੱਤਿਆਂ (Dogs) ਦੇ ਵੱਢਣ ਦੇ ਮਾਮਲੇ ਸਾਹਮਣੇ ਆਉਂਦੇ ਹਨ | ਚੰਡੀਗੜ੍ਹ ਵਿੱਚ ਰੋਜ਼ਾਨਾ ਵੱਧ ਰਹੇ ਕੁੱਤਿਆਂ ਦੇ ਵੱਢਣ ਦੇ ਖ਼ਤਰੇ ਨੂੰ ਖਤਮ ਕਰਨ ਲਈ ਚੰਡੀਗੜ੍ਹ ਪਾਲਤੂ ਕੁੱਤਿਆਂ ਅਤੇ ਕਮਿਊਨਿਟੀ ਡੌਗਸ ਬਾਈਲਾਅ 2023 ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਜਿਸ ਤਹਿਤ ਹੁਣ ਸ਼ਹਿਰ ਵਿੱਚ ਪਾਲਤੂ ਕੁੱਤਿਆਂ ਦੀ ਰਜਿਸਟ੍ਰੇਸ਼ਨ ਕਰਵਾਉਣੀ ਪਵੇਗੀ ਅਤੇ ਲੋਕ ਕਿਤੇ ਵੀ ਕਿਸੇ ਕੁੱਤੇ ਨੂੰ ਖਾਣਾ ਨਹੀਂ ਪਾ ਸਕਣਗੇ, ਇਸ ਲਈ ਵੱਖਰੀ ਜਗ੍ਹਾ ਨਿਰਧਾਰਿਤ ਕੀਤੀ ਜਾਵੇਗੀ |
ਚੰਡੀਗੜ੍ਹ ਨਗਰ ਨਿਗਮ ਨੇ ਕੁੱਤਿਆਂ (Dogs) ਦੀਆਂ 7 ਖਤਰਨਾਕ ਕਿਸਮਾਂ ‘ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਬਾਅਦ ਵੀ ਜੇਕਰ ਕੋਈ ਵਿਅਕਤੀ ਇਨ੍ਹਾਂ ਕੁੱਤਿਆਂ ਨੂੰ ਪਾਲਦਾ ਪਾਇਆ ਗਿਆ ਤਾਂ ਉਸ ਵਿਰੁੱਧ ਨਿਯਮਾਂ ਦੀ ਉਲੰਘਣਾ ਕਰਨ ‘ਤੇ 10,000 ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ। ਇਸ ਤੋਂ ਇਲਾਵਾ ਪਾਲਤੂ ਕੁੱਤੇ ਦੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ। ਇਸ ਦੀ ਜ਼ਿੰਮੇਵਾਰੀ ਮਾਲਕ ਦੀ ਹੋਵੇਗੀ, ਅਜਿਹਾ ਨਾ ਕਰਨ ‘ਤੇ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ | ਇਨ੍ਹਾਂ ‘ਚ ਅਮਰੀਕਨ ਬੁੱਲਡੌਗ, ਪਿਟਬੁੱਲ, ਬੁੱਲ ਟੈਰੀਅਰ, ਕੇਨ ਕੋਰਸੋ, ਡੋਗੋ ਅਰਜਨਟੀਨੋ, ਰੋਟਵੀਲਰ ਸ਼ਾਮਲ ਹਨ |