ਅੰਮ੍ਰਿਤਸਰ 31 ਅਗਸਤ 2022: ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਨੇ ਸੂਬੇ ਦੇ ਮਹਿਲਾ ਸਰਪੰਚਾਂ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ | ਪੰਜਾਬ ਸਰਕਾਰ (Punjab government) ਨੇ ਸਰਕਾਰ ਨੇ ਡਿਪਟੀ ਕਮਿਸ਼ਨਰਾਂ ਅਤੇ ਹੋਰ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਯਕੀਨੀ ਬਣਾਉਣ ਕਿ ਮਹਿਲਾ ਸਰਪੰਚ ਸਾਰੀਆਂ ਸਰਕਾਰੀ ਮੀਟਿੰਗਾਂ ਵਿੱਚ ਵਿਅਕਤੀਗਤ ਤੌਰ ‘ਤੇ ਹਾਜ਼ਰ ਹੋਣ |
ਜਾਰੀ ਹੁਕਮਾਂ ‘ਚ ਕਿਹਾ ਗਿਆ ਹੈ ਕਿ ਮਹਿਲਾ ਸਰਪੰਚ ਖ਼ੁਦ ਬੈਠਕਾਂ ਵਿੱਚ ਹਿੱਸਾ ਲੈਣ। ਉਨ੍ਹਾਂ ਦੀ ਜਗ੍ਹਾ ਉਸ ਦੇ ਪਤੀ, ਬੇਟੇ ਤੇ ਭਰਾ ਜਾਂ ਕੋਈ ਹੋਰ ਰਿਸ਼ਤੇਦਾਰ ਦੀ ਮੌਜੂਦਗੀ ਗ਼ੈਰ ਕਾਨੂੰਨੀ ਹੋਵੇਗੀ | ਇਸਦੇ ਨਾਲ ਹੀ ਜੇਕਰ ਕੋਈ ਅਜਿਹਾ ਕਰਦਾ ਮਿਲਿਆ ਤਾਂ ਸੰਬੰਧਿਤ ਅਧਿਕਾਰੀਆਂ ਖ਼ਿਲਾਫ ਵੀ ਕਾਰਵਾਈ ਕੀਤੀ ਜਾਵੇਗੀ ਅਤੇ ਤੁਰੰਤ ਮਹਿਲਾ ਸਰਪੰਚ ਨੂੰ ਸਸਪੈਂਡ ਕਰ ਦਿਤਾ ਜਾਵੇਗਾ।