Site icon TheUnmute.com

ਮਤਦਾਨ ਵਾਲੇ ਦਿਨ ਤੇ ਇੱਕ ਦਿਨ ਪਹਿਲਾਂ ਪ੍ਰਿੰਟ ਮੀਡੀਆ ‘ਚ ਪੂਰਵ ਪ੍ਰਵਾਨਗੀ ਤੋਂ ਬਿਨਾਂ ਸਿਆਸੀ ਇਸ਼ਤਿਹਾਰ ਛਾਪਣ ‘ਤੇ ਰੋਕ

election campaigning

ਫਾਜ਼ਿਲਕਾ 5 ਅਪ੍ਰੈਲ 2024: ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈਏਐਸ ਨੇ ਦੱਸਿਆ ਹੈ ਕਿ ਭਾਰਤ ਚੋਣ ਆਯੋਗ ਵੱਲੋਂ ਚੋਣਾਂ ਵਾਲੇ ਦਿਨ ਅਤੇ ਉਸ ਤੋਂ ਇੱਕ ਦਿਨ ਪਹਿਲਾਂ ਵਾਲੇ ਦਿਨ ਦੇ ਅਖਬਾਰਾਂ ਵਿੱਚ (Print Media) ਬਿਨਾਂ ਪੂਰਵ ਪ੍ਰਵਾਨਗੀ ਤੋਂ ਕੋਈ ਵੀ ਸਿਆਸੀ ਇਸ਼ਤਿਹਾਰ ਛਾਪਣ ਤੇ ਰੋਕ ਲਗਾਈ ਗਈ ਹੈ ।

ਡਾ. ਸੇਨੂ ਦੁੱਗਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਮਤਦਾਨ 1 ਜੂਨ 2024 ਨੂੰ ਹੋਣਾ ਹੈ ਇਸ ਲਿਹਾਜ਼ ਨਾਲ 31 ਮਈ 2024 ਅਤੇ 1 ਜੂਨ 2024 ਦੇ ਅਖਬਾਰ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰ ਛਪਵਾਉਣ ਤੋਂ ਪਹਿਲਾਂ ਇਸ ਇਸ਼ਤਿਹਾਰ ਨੂੰ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ ਤੋਂ ਅਪਰੂਵ ਕਰਾਉਣਾ ਲਾਜ਼ਮੀ ਹੈ।

ਉਨਾਂ ਨੇ ਸਮੂਹ ਸਿਆਸੀ ਪਾਰਟੀਆਂ ਅਤੇ ਮੀਡੀਆ ਅਦਾਰਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਹਨਾਂ ਹਦਾਇਤਾਂ ਦੀ ਸਖਤੀ ਨਾਲ ਪਾਲਣ ਕਰਨ। ਉਹਨਾਂ ਕਿਹਾ ਕਿ ਇਲੈਕਟਰੋਨਿਕ ਮੀਡੀਆ ਅਤੇ ਸੋਸ਼ਲ ਮੀਡੀਆ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰ ਇਸ ਸਮੇਂ ਵੀ ਬਿਨਾਂ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ ਦੀ ਪ੍ਰਵਾਨਗੀ ਤੋਂ ਜਾਰੀ ਨਹੀਂ ਕੀਤਾ ਜਾ ਸਕਦਾ ਹੈ।

ਉਹਨਾਂ ਆਖਿਆ ਕਿ ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਬਕਾਇਦਾ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।ਉਨ੍ਹਾਂ ਨੇ ਕਿਹਾ ਕਿ ਚੋਣਾਂ ਵਾਲੇ ਦਿਨ ਜਾਂ ਉਸਤੋਂ ਇਕ ਦਿਨ ਪਹਿਲਾਂ ਪ੍ਰਿੰਟ ਮੀਡੀਆ (Print Media) ਵਿਚ ਛੱਪਣ ਵਾਲੇ ਇਸਤਿਹਾਰਾਂ ਦੀ ਪ੍ਰੀ ਸਰਟੀਫਿਕੇਸ਼ਨ ਲਈ ਉਮੀਦਵਾਰ ਜਾਂ ਪਾਰਟੀ ਨੂੰ ਘੱਟੋ ਘੱਟ ਦੋ ਦਿਨ ਪਹਿਲਾਂ ਐਮਸੀਐਮਸੀ ਕੋਲ ਅਰਜੀ ਦੇਣਾ ਲਾਜਮੀ ਹੋਵੇਗਾ।

ਇਸਦੇ ਨਾਲ ਹੀ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਮੁੱਲ ਦੀਆਂ ਖ਼ਬਰਾਂ ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਐਮਸੀਐਮਸੀ ਕਮੇਟੀ ਵੱਲੋਂ ਲਗਾਤਾਰ ਨਜਰ ਰੱਖੀ ਜਾ ਰਹੀ ਹੈ ਅਤੇ ਜੇਕਰ ਕਿਸੇ ਉਮੀਦਵਾਰ ਵੱਲੋਂ ਮੁੱਲ ਦੀਆਂ ਖ਼ਬਰਾਂ ਛਪਵਾਈਆਂ ਜਾਂਦੀਆਂ ਹਨ ਤਾਂ ਇੰਨ੍ਹਾਂ ਦਾ ਖਰਚਾ ਵੀ ਉਮੀਦਵਾਰ ਦੇ ਚੋਣ ਖਰਚ ਵਿਚ ਸ਼ਾਮਿਲ ਕੀਤਾ ਜਾਵੇਗਾ। ਇਸ ਲਈ ਪ੍ਰਿੰਟ ਮੀਡੀਆ, ਸੋ਼ਸਲ ਮੀਡੀਆ ਅਤੇ ਇਲੈਕਟ੍ਰੋਨਿਕ ਮੀਡੀਆ ਦੀ ਲਗਾਤਾਰ ਨਜਰਸਾਨੀ ਕੀਤੀ ਜਾ ਰਹੀ ਹੈ।

Exit mobile version