Site icon TheUnmute.com

ਪੰਜਾਬ ‘ਚ ਫਲਿੱਪਕਾਰਟ-ਐਮਾਜ਼ਾਨ ਸਮੇਤ ਈ-ਕਾਮਰਸ ਪਲੇਟਫਾਰਮਾਂ ‘ਤੇ ਪਟਾਕਿਆਂ ਦੀ ਵਿਕਰੀ ‘ਤੇ ਪਾਬੰਦੀ

firecrackers

ਚੰਡੀਗੜ੍ਹ, 15 ਅਕਤੂਬਰ 2024: ਪੰਜਾਬ ਸਮੇਤ ਪੂਰੇ ਦੇਸ਼ ਭਰ ‘ਚ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ | ਬਾਜ਼ਾਰਾਂ ‘ਚ ਰੌਣਕਾਂ ਦੇਖੀਆਂ ਜਾ ਸਕਦੀਆਂ ਹਨ | ਇਸ ਦੌਰਾਨ ਪੰਜਾਬ ਸਰਕਾਰ ਵਾਤਾਵਰਣ ਨੂੰ ਲੈ ਕੇ ਗੰਭੀਰ ਹੈ | ਪੰਜਾਬ ਸਰਕਾਰ ਨੇ ਆਉਣ ‘ਚ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਵਿਆਪਕ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।

ਪੰਜਾਬ ਸਰਕਾਰ ਮੁਤਾਬਕ ਇਨ੍ਹਾਂ ਤਿਉਹਾਰਾਂ ‘ਚ ਆਮ ਤੌਰ ‘ਤੇ ਪਟਾਕਿਆਂ (firecrackers) ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਨਾਲ ਬਜ਼ੁਰਗਾਂ ਅਤੇ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਸਿਹਤ ‘ਤੇ ਮਾੜਾ ਅਸਰ ਪੈਂਦਾ ਹੈ।

ਸਰਕਾਰ ਨੇ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਪਟਾਕਿਆਂ (firecrackers) ਦੀ ਵਰਤੋਂ ਸਬੰਧੀ ਸਮੇਂ-ਸਮੇਂ ‘ਤੇ ਜਾਰੀ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਨ੍ਹਾਂ ਹੁਕਮਾਂ ਦੇ ਤਹਿਤ, ਵਾਤਾਵਰਣ (ਸੁਰੱਖਿਆ) ਐਕਟ, 1986 ਦੀ ਧਾਰਾ 5 ਤਹਿਤ ਕੇਂਦਰ ਸਰਕਾਰ ਦੁਆਰਾ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਪੰਜਾਬ ਸਰਕਾਰ ਸੂਬੇ ਭਰ ‘ਚ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ, ਨਿਯੰਤਰਣ ਅਤੇ ਨਿਯਮਿਤ ਕਰਦੀ ਹੈ।

ਉਨ੍ਹਾਂ ਦੱਸਿਆ ਕਿ ਲੜੀਵਾਰ ਪਟਾਕਿਆਂ (firecrackers) ਦੇ ਨਿਰਮਾਣ, ਭੰਡਾਰਨ, ਵੰਡ, ਵਿਕਰੀ ਅਤੇ ਵਰਤੋਂ ‘ਤੇ ਰਾਜ ਵਿਆਪੀ ਪਾਬੰਦੀ ਲਗਾਈ ਹੈ। ਸਿਰਫ਼ “ਹਰੇ ਪਟਾਕੇ” (ਉਹ ਜਿਹੜੇ ਬੇਰੀਅਮ ਸਾਲਟਸ ਜਾਂ ਐਂਟੀਮੋਨੀ, ਲਿਥੀਅਮ, ਪਾਰਾ, ਆਰਸੈਨਿਕ, ਲੀਡ ਜਾਂ ਸਟ੍ਰੋਂਟੀਅਮ ਕ੍ਰੋਮੇਟ ਦੇ ਮਿਸ਼ਰਣ ਦੀ ਵਰਤੋਂ ਨਹੀਂ ਕਰਦੇ) ਉਸਨੂੰ ਵਿਕਰੀ ਅਤੇ ਵਰਤੋਂ ਲਈ ਮਨਜ਼ੂਰੀ ਹੈ। ਵਿਕਰੀ ਕੇਵਲ ਅਧਿਕਾਰਤ ਪਟਾਕਿਆਂ ਦਾ ਵਪਾਰ ਕਰਨ ਵਾਲੇ ਲਾਇਸੰਸਸ਼ੁਦਾ ਵਪਾਰੀਆਂ ਤੱਕ ਸੀਮਿਤ ਹੈ ਅਤੇ ਇਜਾਜ਼ਤ ਵਾਲੇ ਡੈਸੀਬਲ ਪੱਧਰ ਤੋਂ ਵੱਧ ਆਵਾਜ਼ ਪੈਦਾ ਕਰਨ ਵਾਲੇ ਪਟਾਕਿਆਂ ਨੂੰ ਸਟੋਰ, ਪ੍ਰਦਰਸ਼ਿਤ ਜਾਂ ਵੇਚਿਆ ਨਹੀਂ ਜਾ ਸਕਦਾ।

ਇਸਦੇ ਨਾਲ ਹੀ ਪੰਜਾਬ ਸਰਕਾਰ ਨੇ ਤਿਉਹਾਰਾਂ ਦੌਰਾਨ ਪਟਾਕਿਆਂ ਦੀ ਵਰਤੋਂ ਲਈ ਸੀਮਤ ਸਮਾਂ ਸੀਮਾ ਤੈਅ ਕੀਤੀ ਹੈ।

ਦੀਵਾਲੀ (31 ਅਕਤੂਬਰ, 2024) ‘ਤੇ ਰਾਤ 8:00 ਵਜੇ ਤੋਂ ਰਾਤ 10:00 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਹੈ |

ਗੁਰੂਪਰਵ (15 ਨਵੰਬਰ, 2024) ‘ਤੇ, ਪਟਾਕੇ ਸਵੇਰੇ 4:00 ਵਜੇ ਤੋਂ ਸਵੇਰੇ 5:00 ਵਜੇ ਤੱਕ ਅਤੇ ਰਾਤ 9:00 ਤੋਂ ਰਾਤ 10:00 ਵਜੇ ਤੱਕ

ਕ੍ਰਿਸਮਸ ਦੀ ਸ਼ਾਮ (25-26 ਦਸੰਬਰ, 2024) ਅਤੇ ਨਵੇਂ ਸਾਲ ਦੀ ਸ਼ਾਮ (31 ਦਸੰਬਰ, 2024 – 1 ਜਨਵਰੀ, 2025) ‘ਤੇ, ਰਾਤ ​​11:55 ਤੋਂ 12:30 ਵਜੇ ਤੱਕ |

ਫਲਿੱਪਕਾਰਟ ਅਤੇ ਐਮਾਜ਼ਾਨ ਸਮੇਤ ਈ-ਕਾਮਰਸ ਪਲੇਟਫਾਰਮਾਂ ‘ਤੇ ਪੰਜਾਬ ਰਾਜ ਦੇ ਅੰਦਰ ਆਨਲਾਈਨ ਆਰਡਰ ਲੈਣ ਜਾਂ ਵੇਚਣ ‘ਤੇ ਸਖ਼ਤ ਪਾਬੰਦੀਆਂ ਗਈਆਂ ਹਨ।

ਬੁਲਾਰੇ ਨੇ ਅੱਗੇ ਕਿਹਾ ਕਿ ਫਲਿੱਪਕਾਰਟ ਅਤੇ ਐਮਾਜ਼ਾਨ ਸਮੇਤ ਈ-ਕਾਮਰਸ ਪਲੇਟਫਾਰਮਾਂ ‘ਤੇ ਪੰਜਾਬ ਰਾਜ ਦੇ ਅੰਦਰ ਆਨਲਾਈਨ ਆਰਡਰ ਲੈਣ ਜਾਂ ਵਿਕਰੀ ਕਰਨ ‘ਤੇ ਸਖ਼ਤ ਮਨਾਹੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰਾਂ ਨੂੰ ਪਟਾਕਿਆਂ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਆਪਕ ਜਨ ਜਾਗਰੂਕਤਾ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ, ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਪ੍ਰਵਾਨਿਤ ਗ੍ਰੀਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਨਿਸ਼ਚਿਤ ਸਮੇਂ ਅਤੇ ਪ੍ਰਵਾਨਿਤ ਸਥਾਨਾਂ ‘ਤੇ ਹੀ ਹੋਵੇ।

Exit mobile version