ਚੰਡੀਗੜ੍ਹ 07 ਅਕਤੂਬਰ 2022: (BAN vs PAK) ਪਾਕਿਸਤਾਨ ਨੇ ਨਿਊਜ਼ੀਲੈਂਡ ‘ਚ ਖੇਡੀ ਜਾ ਰਹੀ ਤਿਕੋਣੀ ਸੀਰੀਜ਼ ‘ਚ ਬੰਗਲਾਦੇਸ਼ ਨੂੰ 21 ਦੌੜਾਂ ਨਾਲ ਹਰਾ ਕੇ ਜਿੱਤ ਨਾਲ ਸ਼ੁਰੂਆਤ ਕੀਤੀ ਹੈ । ਸ਼ੁੱਕਰਵਾਰ ਨੂੰ ਕ੍ਰਾਈਸਟਚਰਚ ‘ਚ ਖੇਡੇ ਗਏ ਇਸ ਮੈਚ ‘ਚ ਪਾਕਿਸਤਾਨ ਨੇ ਮੁਹੰਮਦ ਰਿਜ਼ਵਾਨ ਦੀਆਂ ਅਜੇਤੂ 78 ਦੌੜਾਂ ਦੀ ਬਦੌਲਤ 168 ਦੌੜਾਂ ਦਾ ਚੁਣੌਤੀਪੂਰਨ ਟੀਚਾ ਰੱਖਿਆ ਸੀ।
ਰਿਜ਼ਵਾਨ ਤੋਂ ਇਲਾਵਾ ਸ਼ਾਨ ਮਸੂਦ ਨੇ 31, ਜਦਕਿ ਕਪਤਾਨ ਬਾਬਰ ਆਜ਼ਮ ਨੇ ਵੀ 22 ਦੌੜਾਂ ਦਾ ਯੋਗਦਾਨ ਪਾਇਆ। ਬੰਗਲਾਦੇਸ਼ ਲਈ ਤਸਕੀਨ ਅਹਿਮਦ ਨੇ 2 ਵਿਕਟਾਂ ਲਈਆਂ। ਜਵਾਬ ‘ਚ ਬੰਗਲਾਦੇਸ਼ ਦੀ ਟੀਮ 20 ਓਵਰਾਂ ‘ਚ 8 ਵਿਕਟਾਂ ਗੁਆ ਕੇ 146 ਦੌੜਾਂ ਹੀ ਬਣਾ ਸਕੀ। ਪਾਕਿਸਤਾਨ ਲਈ ਮੁਹੰਮਦ ਵਸੀਮ ਜੂਨੀਅਨ ਨੇ 3 ਵਿਕਟਾਂ ਲਈਆਂ, ਜਦਕਿ ਮੁਹੰਮਦ ਨਵਾਜ਼ ਨੇ 2 ਵਿਕਟਾਂ ਆਪਣੇ ਨਾਂ ਕੀਤੀਆਂ। ਹੁਣ ਪਾਕਿਸਤਾਨ ਆਪਣਾ ਅਗਲਾ ਮੈਚ ਸ਼ਨੀਵਾਰ ਨੂੰ ਖੇਡੇਗਾ, ਜਦਕਿ ਬੰਗਲਾਦੇਸ਼ ਆਪਣਾ ਅਗਲਾ ਮੈਚ ਐਤਵਾਰ ਨੂੰ ਨਿਊਜ਼ੀਲੈਂਡ ਨਾਲ ਖੇਡੇਗਾ।