July 2, 2024 9:52 pm
Sri Lanka

BAN vs SL: ਬੰਗਲਾਦੇਸ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ, ਸ਼੍ਰੀਲੰਕਾ ਨੂੰ ਸੈਮੀਫਾਈਨਲ ਦੀ ਦੌੜ ‘ਚ ਬਣੇ ਰਹਿਣ ਲਈ ਜਿੱਤਣਾ ਲਾਜ਼ਮੀ

ਚੰਡੀਗੜ੍ਹ, 06 ਨਵੰਬਰ 2023: ਵਨਡੇ ਵਿਸ਼ਵ ਕੱਪ ਦੇ 38ਵੇਂ ਮੈਚ ਵਿੱਚ ਸ਼੍ਰੀਲੰਕਾ (Sri Lanka) ਨੂੰ ਬੰਗਲਾਦੇਸ਼ ਦੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਨਵੀਂ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਦੇ ਕਪਤਾਨ ਸ਼ਾਕਿਬ ਅਲ ਹਸਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਸ਼੍ਰੀਲੰਕਾ ਨੂੰ ਸੈਮੀਫਾਈਨਲ ਦੀ ਦੌੜ ‘ਚ ਬਣੇ ਰਹਿਣ ਲਈ ਕਿਸੇ ਵੀ ਕੀਮਤ ‘ਤੇ ਇਹ ਮੈਚ ਜਿੱਤਣਾ ਹੋਵੇਗਾ। ਬੰਗਲਾਦੇਸ਼ ਦੇ ਸੱਤ ਮੈਚਾਂ ਵਿੱਚ ਚਾਰ ਅੰਕ ਹਨ। ਇਸ ਦੇ ਨਾਲ ਹੀ ਬੰਗਲਾਦੇਸ਼ ਪਹਿਲਾਂ ਹੀ ਟੂਰਨਾਮੈਂਟ ਤੋਂ ਬਾਹਰ ਹੋ ਚੁੱਕਾ ਹੈ।

ਸ਼ਾਕਿਬ ਨੇ ਦੱਸਿਆ ਕਿ ਮੁਸਤਫਿਜ਼ੁਰ ਰਹਿਮਾਨ ਫਿੱਟ ਨਹੀਂ ਹੈ। ਉਨ੍ਹਾਂ ਦੀ ਥਾਂ ਤਨਜ਼ੀਮ ਸਾਕਿਬ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸ਼੍ਰੀਲੰਕਾ (Sri Lanka) ਨੇ ਦੋ ਬਦਲਾਅ ਕੀਤੇ ਹਨ। ਕੁਸਲ ਪਰੇਰਾ ਅਤੇ ਧਨੰਜੈ ਡੀ ਸਿਲਵਾ ਦੀ ਵਾਪਸੀ ਹੋਈ ਹੈ। ਚਮਿਕਾ ਕਰੁਣਾਰਤਨੇ ਅਤੇ ਦੁਸ਼ਨ ਹੇਮੰਥਾ ਨੂੰ ਬਾਹਰ ਕਰ ਦਿੱਤਾ ਗਿਆ ਹੈ।