July 3, 2024 2:40 am
Sukhbir Badal

ਬੰਗਾ ਰੈਲੀ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਬਾਦਲ ਨੇ ਡਿਪਟੀ CM ਨੂੰ ਲੈ ਕੇ ਕਹੀ ਇਹ ਵੱਡੀ ਗੱਲ

ਬੰਗਾ 11 ਦਸੰਬਰ 2021 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir singh Badal) ਅੱਜ ਬੰਗਾ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਇਸ ਦੌਰਾਨ ਸੁਖਬੀਰ ਸਿੰਘ ਬਾਦਲ (Sukhbir singh Badal) ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੀਆਂ ਚੋਣਾਂ ਵਿੱਚ ਬਸਪਾ-ਅਕਾਲੀ ਦਲ (AKALI DAL) ਗੱਠਜੋੜ ਦੀ ਸਰਕਾਰ ਆਉਂਦੀ ਹੈ ਤਾਂ ਪੰਜਾਬ ਦੇ ਦੋ ਡਿਪਟੀ ਸੀ.ਐਮ. ਹੋ ਜਾਵੇਗਾ ਬਸਪਾ ਕੋਟੇ ਤੋਂ ਉਪ ਮੁੱਖ ਮੰਤਰੀ ਚੁਣਿਆ ਜਾਵੇਗਾ।

ਦੱਸਦਈਏ ਕਿ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਹਰ ਰੋਜ਼ ਪਾਰਟੀਆਂ ਵੱਲੋਂ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ। ਇਸੇ ਕਾਰਨ ਅੱਜ ਸੁਖਬੀਰ ਸਿੰਘ ਬਾਦਲ ਬੰਗਾ ਵਿੱਚ ਚੋਣ ਰੈਲੀ ਵਿੱਚ ਪੁੱਜੇ ਹਨ।