ਚੰਡੀਗੜ੍ਹ, 5 ਅਗਸਤ, 2024: ਬੰਗਲਾਦੇਸ਼ (Bangladesh) ‘ਚ ਰਾਖਵੇਂਕਰਨ ਖ਼ਿਲਾਫ ਵਿਦਿਆਰਥੀਆਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਹਿੰਸਾ ਦੇ ਵਿਚਕਾਰ ਸ਼ੇਖ ਹਸੀਨਾ (Sheikh Hasina) ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਸੋਮਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ੇਖ ਹਸੀਨਾ ਢਾਕਾ ਛੱਡ ਕੇ ਸੁਰੱਖਿਅਤ ਥਾਂ ‘ਤੇ ਚਲੇ ਜਾਣ ਦੀ ਖ਼ਬਰ ਹੈ |
Read More: Bangladesh: ਬੰਗਲਾਦੇਸ਼ ‘ਚ ਹਿੰਸਾ ਕਾਰਨ ਹੁਣ ਤੱਕ 300 ਤੋਂ ਵੱਧ ਜਣਿਆਂ ਦੀ ਗਈ ਜਾਨ, ਜਾਣੋ ਪੂਰਾ ਮਾਮਲਾ
ਸ਼ੇਖ ਹਸੀਨਾ (Sheikh Hasina) ਆਪਣੀ ਭੈਣ ਨਾਲ ਪ੍ਰਧਾਨ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਗਣ ਭਵਨ’ ਛੱਡ ਕੇ ਸੁਰੱਖਿਅਤ ਸਥਾਨ ‘ਤੇ ਚਲੀ ਗਈ ਹੈ। ਜਿਕਰਯੋਗ ਹੈ ਕਿ ਬੰਗਲਾਦੇਸ਼ ‘ਚ ਸਰਕਾਰੀ ਨੌਕਰੀਆਂ ‘ਚ ਰਾਖਵੇਂਕਰਨ ਨੂੰ ਖਤਮ ਕਰਨ ਨੂੰ ਲੈ ਕੇ ਹਿੰਸਕ ਪ੍ਰਦਰਸ਼ਨ ਹੋ ਰਹੇ ਹਨ। ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਐਤਵਾਰ