July 5, 2024 7:27 pm
Bangladesh

Bangladesh: PM ਸ਼ੇਖ ਹਸੀਨਾ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵਿਚਾਲੇ ਝੜੱਪ, ਫੌਜ ਨੇ ਸਾਂਭਿਆ ਮੋਰਚਾ

ਚੰਡੀਗੜ੍ਹ, 28 ਅਕਤੂਬਰ 2023: ਬੰਗਲਾਦੇਸ਼ (Bangladesh) ਵਿੱਚ ਸਿਆਸੀ ਅਸਥਿਰਤਾ ਦੇ ਖਦਸ਼ੇ ਕਾਰਨ ਅਰਧ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਦੀ ਮੰਗ ਕਰ ਰਹੇ ਮੁੱਖ ਵਿਰੋਧੀ ਪਾਰਟੀ ਦੇ ਵਰਕਰਾਂ ਦੀ ਢਾਕਾ ਵਿੱਚ ਪੁਲਿਸ ਨਾਲ ਝੜੱਪ ਹੋ ਗਈ। ਸੱਤਾਧਾਰੀ ਅਵਾਮੀ ਲੀਗ ਨੇ ਵੀ ਸ਼ਾਂਤੀ ਰੈਲੀ ਕੱਢੀ। ਇਸ ਦੇ ਨਾਲ ਹੀ ਵਿਰੋਧੀ ਪਾਰਟੀਆਂ ਦੀਆਂ ਸਿਆਸੀ ਰੈਲੀਆਂ ਕਾਰਨ ਤਣਾਅ ਵਧ ਗਿਆ। ਸਥਿਤੀ ਨੂੰ ਨਿਯੰਤਰਣ ਵਿਚ ਲਿਆਉਣ ਲਈ ਸ਼ਨੀਵਾਰ ਨੂੰ ਅਰਧ ਸੈਨਿਕਾਂ ਨੂੰ ਸੁਰੱਖਿਆ ਯਕੀਨੀ ਬਣਾਉਣ ਲਈ ਤਾਇਨਾਤ ਕੀਤਾ ਗਿਆ ਸੀ।

ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਦੀ ਅਗਵਾਈ ਵਾਲੀ ਮੁੱਖ ਵਿਰੋਧੀ ਬੰਗਲਾਦੇਸ਼  (Bangladesh) ਨੈਸ਼ਨਲਿਸਟ ਪਾਰਟੀ (ਬੀਐਨਪੀ) ਨੇ ਅੰਤਰਿਮ ਸਰਕਾਰ ਦੇ ਤਹਿਤ ਆਜ਼ਾਦ ਅਤੇ ਨਿਰਪੱਖ ਚੋਣਾਂ ਦੀ ਮੰਗ ਕੀਤੀ ਹੈ। ਚੋਣਾਂ ਕਰਵਾਉਣ ਲਈ ਪ੍ਰਧਾਨ ਮੰਤਰੀ ਹਸੀਨਾ ਦੇ ਅਸਤੀਫੇ ਦੀ ਮੰਗ ਵੀ ਕੀਤੀ ਜਾ ਰਹੀ ਹੈ। ਬੀਐਨਪੀ ਨੇ ਅਸਤੀਫ਼ੇ ਲਈ ਦਬਾਅ ਪਾਉਣ ਲਈ ਢਾਕਾ ਵਿੱਚ ਇੱਕ ਵਿਸ਼ਾਲ ਰੈਲੀ ਕੀਤੀ।

ਨਿੱਜੀ ਟੀਵੀ ਚੈਨਲਾਂ ਦੇ ਅਨੁਸਾਰ, ਗੁੱਸੇ ਵਿੱਚ ਆਏ ਬੀਐਨਪੀ ਵਰਕਰਾਂ ਨੇ ਕਕਰੈਲ ਵਿੱਚ ਇੱਕ ਪੁਲਿਸ ਬੂਥ ਨੂੰ ਅੱਗ ਲਗਾ ਦਿੱਤੀ। ਚੀਫ਼ ਜਸਟਿਸ ਦੀ ਰਿਹਾਇਸ਼ ‘ਤੇ ਵੀ ਪਥਰਾਅ ਕੀਤਾ ਗਿਆ। ਗੁੱਸੇ ਵਿੱਚ ਆਏ ਪ੍ਰਦਰਸ਼ਨਕਾਰੀਆਂ ਨੇ ਕਈ ਵਾਹਨਾਂ ਨੂੰ ਵੀ ਨੁਕਸਾਨ ਪਹੁੰਚਾਇਆ। ਮੌਕੇ ‘ਤੇ ਤਾਇਨਾਤ ਸੁਰੱਖਿਆ ਬਲਾਂ ਨੇ ਅੱਥਰੂ ਗੈਸ ਦੇ ਗੋਲੇ ਛੱਡੇ। ਕੁਝ ਥਾਵਾਂ ‘ਤੇ ਲਾਠੀਚਾਰਜ ਦੀਆਂ ਵੀ ਖ਼ਬਰਾਂ ਹਨ। ਸਮਾਚਾਰ ਏਜੰਸੀ ਪੀਟੀਆਈ ਦੀ ਰਿਪੋਰਟ ਦੇ ਅਨੁਸਾਰ, ਟੀਵੀ ਫੁਟੇਜ ਵਿੱਚ, ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਲਈ ਪੁਲਿਸ ਦੇ ਨਾਲ ਅਰਧ ਸੈਨਿਕ ਬਾਰਡਰ ਗਾਰਡ ਬੰਗਲਾਦੇਸ਼ (ਬੀਜੀਬੀ) ਦੇ ਜਵਾਨ ਵੀ ਮੌਕੇ ‘ਤੇ ਦੇਖੇ ਗਏ।