8 ਦਸੰਬਰ 2024: ਬੰਗਲਾਦੇਸ਼ ਵਿੱਚ, ਸ਼ਨੀਵਾਰ ਤੜਕੇ (In Bangladesh, two temples of ISKCON) ਇਸਕੋਨ (ਇੰਟਰਨੈਸ਼ਨਲ ਸੋਸਾਇਟੀ ਫਾਰ ਕ੍ਰਿਸ਼ਨਾ ਚੇਤਨਾ) ਦੇ ਦੋ ਮੰਦਰਾਂ ਨੂੰ ਅੱਗ ਲੱਗ ਗਈ, ਜਿਸ ਵਿੱਚ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਅਤੇ ਹੋਰ ਚੀਜ਼ਾਂ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈਆਂ। ਇਹ ਘਟਨਾ ਢਾਕਾ ਜ਼ਿਲੇ ਦੇ ਧੌਰ ਪਿੰਡ ‘ਚ ਸਥਿਤ ਸ਼੍ਰੀ ਸ਼੍ਰੀ ਰਾਧਾ ਕ੍ਰਿਸ਼ਨ ਮੰਦਰ (Sri Sri Radha Krishna Temple and Sri Sri Mahabhagya Lakshmi Narayan Temple)ਅਤੇ ਸ਼੍ਰੀ ਸ਼੍ਰੀ ਮਹਾਭਾਗਯ ਲਕਸ਼ਮੀ ਨਰਾਇਣ ਮੰਦਰ ‘ਚ ਵਾਪਰੀ। ਦੋਵੇਂ ਮੰਦਰ ਇਸਕੋਨ ਦੇ ਹਰੇ (Hare Krishna Namahatta Kendra.)ਕ੍ਰਿਸ਼ਨਾ ਨਮਹੱਟ ਕੇਂਦਰ ਦੇ ਅਧੀਨ ਆਉਂਦੇ ਹਨ।
ਇਸ ਮੌਕੇ ‘ਤੇ ਇਸਕਾਨ ਕੋਲਕਾਤਾ ਦੇ ਉਪ ਪ੍ਰਧਾਨ ਰਾਧਾਰਮਨ ਦਾਸ ਨੇ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤੜਕੇ ਕਰੀਬ 3 ਵਜੇ ਸ਼ਰਾਰਤੀ ਅਨਸਰਾਂ ਨੇ ਇਨ੍ਹਾਂ ਮੰਦਰਾਂ ਨੂੰ ਅੱਗ ਲਗਾ ਦਿੱਤੀ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਲਈ ਪੈਟਰੋਲ ਜਾਂ ਕਿਸੇ ਹੋਰ ਜਲਣਸ਼ੀਲ ਪਦਾਰਥ ਦੀ ਵਰਤੋਂ ਕੀਤੀ ਗਈ ਸੀ। ਮੰਦਰ ਵਿੱਚ ਸਥਾਪਿਤ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਅਤੇ ਹੋਰ ਪੂਜਾ ਸਮੱਗਰੀ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਹੈ।
ਇਹ ਘਟਨਾ ਬੰਗਲਾਦੇਸ਼ ਵਿੱਚ ਵੱਧ ਰਹੀ ਧਾਰਮਿਕ ਅਸਹਿਣਸ਼ੀਲਤਾ ਅਤੇ ਘੱਟ ਗਿਣਤੀਆਂ ਵਿਰੁੱਧ ਹਮਲਿਆਂ ਦਰਮਿਆਨ ਸਾਹਮਣੇ ਆਈ ਹੈ। ਇਸ ਹਮਲੇ ਨੇ ਬੰਗਲਾਦੇਸ਼ ਦੇ ਧਾਰਮਿਕ ਭਾਈਚਾਰਿਆਂ ਵਿੱਚ ਚਿੰਤਾ ਅਤੇ ਗੁੱਸਾ ਪੈਦਾ ਕਰ ਦਿੱਤਾ ਹੈ।
ਫਿਲਹਾਲ ਰਾਧਾਰਮਨ ਦਾਸ ਨੇ ਇਸ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਇਸ ਨੂੰ ਨਿੰਦਣਯੋਗ ਅਤੇ ਬੰਗਲਾਦੇਸ਼ ‘ਚ ਅਸਥਿਰਤਾ ਪੈਦਾ ਕਰਨ ਦੀ ਕੋਸ਼ਿਸ਼ ਦੱਸਿਆ ਹੈ। ਉਸ ਨੇ ਬੰਗਲਾਦੇਸ਼ ਸਰਕਾਰ ਤੋਂ ਇਸ ਹਮਲੇ ਵਿੱਚ ਸ਼ਾਮਲ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਅੰਤ ‘ਚ ਤੁਹਾਨੂੰ ਦੱਸ ਦੇਈਏ ਕਿ ਬੰਗਲਾਦੇਸ਼ ‘ਚ ਇਸਕੋਨ ਅਤੇ ਹਿੰਦੂ ਮੰਦਰਾਂ ‘ਤੇ ਪਹਿਲਾਂ ਵੀ ਹਮਲੇ ਹੋ ਚੁੱਕੇ ਹਨ ਅਤੇ ਅਜਿਹੀਆਂ ਘਟਨਾਵਾਂ ਨਾਲ ਧਾਰਮਿਕ ਤਣਾਅ ਵਧਦਾ ਜਾ ਰਿਹਾ ਹੈ। ਫਿਲਹਾਲ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
read more: Bangladesh: ਬੰਗਲਾਦੇਸ਼ ਦੀ ਅਦਾਲਤ ਵੱਲੋਂ ISKCON ਦੀਆਂ ਗਤੀਵਿਧੀਆਂ ‘ਤੇ ਪਾਬੰਦੀ ਲਗਾਉਣ ਤੋਂ ਇਨਕਾਰ