ਚੰਡੀਗ੍ਹੜ 01 ਸਤੰਬਰ 2022: ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ (Prime Minister Sheikh Hasina) 5 ਸਤੰਬਰ ਤੋਂ ਭਾਰਤ ਦੇ ਤਿੰਨ ਦਿਨਾਂ ਦੌਰੇ ‘ਤੇ ਆਉਣਗੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੇ ਸਬੰਧਾਂ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਕਰਨਗੇ । ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀਗਈ ਹੈ ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਹਫਤਾਵਾਰੀ ਪ੍ਰੈੱਸ ਬ੍ਰੀਫਿੰਗ ‘ਚ ਦੱਸਿਆ ਕਿ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ 5 ਤੋਂ 8 ਸਤੰਬਰ ਤੱਕ ਭਾਰਤ ਦੇ ਅਧਿਕਾਰਤ ਦੌਰੇ ‘ਤੇ ਆਉਣਗੇ । ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਹਸੀਨਾ ਆਪਣੀ ਯਾਤਰਾ ਦੌਰਾਨ ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਵੀ ਮੁਲਾਕਾਤ ਕਰਨਗੇ ।