Site icon TheUnmute.com

ਪਠਾਨਕੋਟ ਵਿਖੇ ਨਹਿਰ ‘ਚ ਡਿੱਗੀ ਬੈਂਕ ਮੁਲਜ਼ਮਾਂ ਦੀ ਕਾਰ, 3 ਮੁਲਾਜ਼ਮਾਂ ਦੀ ਮੌਤ

ਚੰਡੀਗੜ੍ਹ 01 ਮਈ 2023: ਪੰਜਾਬ ਦੇ ਪਠਾਨਕੋਟ (Pathankot) ਜ਼ਿਲ੍ਹੇ ਨਾਲ ਲੱਗਦੇ ਮਾਧੋਪੁਰ ਵਿਖੇ ਐਤਵਾਰ ਰਾਤ ਨੂੰ ਇੱਕ XUV ਕਾਰ UBDC ਨਹਿਰ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਕਾਰ ‘ਚ 5 ਜਣੇ ਸਵਾਰ ਸਨ, ਜਿਨ੍ਹਾਂ ‘ਚੋਂ 3 ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦਾ ਸ਼ਿਕਾਰ ਹੋਏ ਪੰਜੇ ਵਿਅਕਤੀ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ ਪਠਾਨਕੋਟ ਦੇ ਮੁਲਜ਼ਮ ਹਨ, ਜੋ ਐਤਵਾਰ ਨੂੰ ਛੁੱਟੀ ਮਨਾਉਣ ਗਏ ਹੋਏ ਸਨ। ਇਨ੍ਹਾਂ ਵਿਚੋਂ ਪ੍ਰਿੰਸ ਰਾਜ ਪੁੱਤਰ ਹਰੀਕ੍ਰਿਸ਼ਨ ਵਾਸੀ ਬਿਹਾਰ ਅਤੇ ਸੁਰਿੰਦਰ ਸ਼ਰਮਾ ਪੁੱਤਰ ਸੀਤਾ ਰਾਮ ਵਾਸੀ ਰਾਜਸਥਾਨ ਸੁਰੱਖਿਅਤ ਬਾਹਰ ਆ ਗਏ । ਮ੍ਰਿਤਕਾਂ ਦੀ ਪਛਾਣ ਅਸ਼ੋਕ ਕੁਮਾਰ ਪੁੱਤਰ ਪੁਰਸ਼ੋਤਮ ਦਾਸ ਵਾਸੀ ਮਿਰਜ਼ਾਪੁਰ (ਮਾਧੋਪੁਰ), ਵਿਸ਼ਾਲ ਅਤੇ ਅਜੈ ਬਾਬੂਲ ਵਜੋਂ ਹੋਈ ਹੈ।

ਤਿੰਨਾਂ ਦੀਆਂ ਲਾਸ਼ਾਂ ਨੂੰ ਬਰਾਮਦ ਕਰਕੇ ਪੋਸਟਮਾਰਟਮ ਲਈ ਪਠਾਨਕੋਟ (Pathankot) ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਿਨ੍ਹਾਂ ‘ਚੋਂ ਇਕ ਦੀ ਲਾਸ਼ ਰਾਤ ਨੂੰ ਹੀ ਮਿਲ ਗਈ। ਬਾਕੀ 2 ਲਾਸ਼ਾਂ ਸੋਮਵਾਰ ਸਵੇਰੇ ਮਿਲੀਆਂ। ਐਨਡੀਆਰਐਫ ਅਤੇ ਪੁਲੀਸ ਪ੍ਰਸ਼ਾਸਨ ਦੀਆਂ ਟੀਮਾਂ ਨੇ ਸਾਂਝਾ ਆਪ੍ਰੇਸ਼ਨ ਚਲਾ ਕੇ ਲਾਸ਼ਾਂ ਨੂੰ ਨਹਿਰ ਵਿੱਚੋਂ ਬਰਾਮਦ ਕੀਤਾ।

ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ ਧਾਰਕਲਾਂ ਰਜਿੰਦਰ ਮਿਨਹਾਸ ਨੇ ਦੱਸਿਆ ਕਿ ਕਾਰ ‘ਚੋਂ ਛਾਲ ਮਾਰਨ ਵਾਲੇ ਵਿਅਕਤੀਆਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰ ਚਲਾ ਰਿਹਾ ਵਿਅਕਤੀ ਥੋੜਾ ਅਣਜਾਣ ਸੀ। ਜਦੋਂ ਉਹ ਨਹਿਰ ਦੇ ਨਾਲ ਮਿਰਜ਼ਾਪੁਰ ਤੋਂ ਵਾਪਸ ਆ ਰਿਹਾ ਸੀ ਤਾਂ ਡਰਾਈਵਰ ਨੇ ਬ੍ਰੇਕ ਦੀ ਬਜਾਏ ਐਕਸੀਲੇਟਰ ਦਬਾ ਦਿੱਤਾ, ਜਿਸ ਕਾਰਨ ਗੱਡੀ ਨਹਿਰ ਵਿੱਚ ਜਾ ਡਿੱਗੀ। ਹਾਦਸਾ ਡਰਾਈਵਰ ਕਾਰਨ ਵਾਪਰਿਆ।

Exit mobile version