July 4, 2024 4:01 pm
Bank employees

ਬੈਂਕ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 27 ਜੂਨ ਨੂੰ ਹੜਤਾਲ ਦਾ ਸੱਦਾ

ਚੰਡੀਗੜ੍ਹ 22 ਜੂਨ 2022: ਦੇਸ਼ ਦੇ ਬੈਂਕ ਕਰਮਚਾਰੀਆਂ (Bank employees) ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਦਾ ਸੱਦਾ ਦਿੱਤਾ ਹੈ। ਇਸਦੇ ਚੱਲਦੇ ਦੇਸ਼ ਦੇ ਸਾਰੇ ਸਰਕਾਰੀ ਬੈਂਕ 27 ਜੂਨ ਨੂੰ ਬੰਦ ਰਹਿਣਗੇ। ਪ੍ਰਾਪਤ ਜਾਣਕਾਰੀ ਮੁਤਾਬਕ ਬੈਂਕ ਕਰਮਚਾਰੀ ਨਿੱਜੀਕਰਨ, ਪੁਰਾਣੀ ਪੈਨਸ਼ਨ ਲਾਗੂ ਕਰਨ, NPS ਨੂੰ ਖਤਮ ਕਰਨਾ, ਹਫ਼ਤੇ ਵਿੱਚ ਦੋ ਦਿਨ ਛੁੱਟੀ ਸਮੇਤ ਕਈ ਮੰਗਾਂ ਨੂੰ ਲੈ ਕੇ 27 ਜੂਨ ਨੂੰ ਹੜਤਾਲ ’ਤੇ ਦਾ ਐਲਾਨ ਕੀਤਾ ਗਿਆ ਹੈ । ਇਸ ਦੌਰਾਨ ਬੈਂਕ ਕਰਮਚਾਰੀਆਂ ਦਾ ਕਹਿਣਾ ਹੈ ਕਿ 27 ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।