Banking Laws Amendment Bill

ਲੋਕ ਸਭਾ ‘ਚ ਬੈਂਕਿੰਗ ਕਾਨੂੰਨ ਸੋਧ ਬਿੱਲ 2024 ਪੇਸ਼, ਵਿਰੋਧੀ ਧਿਰ ਵੱਲੋਂ ਬਿੱਲ ਦਾ ਵਿਰੋਧ

ਚੰਡੀਗੜ੍ਹ, 09 ਅਗਸਤ 2024: ਕੇਂਦਰ ਸਰਕਾਰ ਨੇ ਲੋਕ ਸਭਾ ‘ਚ ਬੈਂਕਿੰਗ ਕਾਨੂੰਨ ਸੋਧ ਬਿੱਲ 2024 (Banking Laws Amendment Bill 2024) ਪੇਸ਼ ਕੀਤਾ ਹੈ। ਇਹ ਬਿੱਲ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤਾ ਗਿਆ ਹੈ | ਵਿਰੋਧੀ ਧਿਰ ਨੇ ਸਹਿਕਾਰੀ ਬੈਂਕਾਂ ਨਾਲ ਸੰਬੰਧਿਤ ਵਿਵਸਥਾਵਾਂ ਸਬੰਧੀ ਇਸ ਬਿੱਲ ਦਾ ਵਿਰੋਧ ਕੀਤਾ ਹੈ ।

ਇਸਦੇ ਨਾਲ ਹੀ ਕਾਂਗਰਸ ਦੇ ਸੰਸਦ ਮੈਂਬਰ ਮਾਨਿਕਮ ਟੈਗੋਰ ਨੇ ਭਾਰਤੀ ਭਲਵਾਨ ਵਿਨੇਸ਼ ਫੋਗਾਟ ਮਾਮਲੇ ‘ਚ ਖੇਡ ਮੰਤਰੀ ਦੇ ਬਿਆਨ ਦੀ ਆਲੋਚਨਾ ਕਰਦੇ ਹੋਏ ਲੋਕ ਸਭਾ ‘ਚ ਮੁਲਤਵੀ ਮਤਾ ਪੇਸ਼ ਕੀਤਾ ਸੀ। ਹਾਲਾਂਕਿ ਸਪੀਕਰ ਨੇ ਇਸ ਨੂੰ ਮਨਜ਼ੂਰੀ ਨਹੀਂ ਦਿੱਤੀ।ਦੂਜੇ ਪਾਸੇ ਰਾਜ ਸਭਾ ਦੀ ਕਾਰਵਾਈ ਦੌਰਾਨ ਭਾਰੀ ਹੰਗਾਮਾ ਹੋਇਆ। ਦਰਅਸਲ, ਰਾਜ ਸਭਾ ‘ਚ ਸਪਾ ਸੰਸਦ ਮੈਂਬਰ ਜਯਾ ਬੱਚਨ ਅਤੇ ਚੇਅਰਮੈਨ ਜਗਦੀਪ ਧਨਖੜ ਵਿਚਾਲੇ ਤਿੱਖੀ ਬਹਿਸ ਹੋਈ। ਇਸ ਦੇ ਵਿਰੋਧ ਵਿੱਚ ਵਿਰੋਧੀ ਧਿਰ ਨੇ ਸਦਨ ‘ਚੋਂ ਵਾਕਆਊਟ ਕਰ ਦਿੱਤਾ।

Scroll to Top