July 4, 2024 4:44 pm
Jalandhar

ਜਲੰਧਰ ਪੁੱਜੇ ਬਨਵਾਰੀ ਲਾਲ ਪੁਰੋਹਿਤ, ਨਵੇਂ ਪ੍ਰੋਜੈਕਟ ਨਾਲ ਜਲੰਧਰ ਰੇਲਵੇ ਸਟੇਸ਼ਨ ਦੀ ਬਦਲੇਗੀ ਨੁਹਾਰ

ਚੰਡੀਗੜ੍ਹ, 26 ਫਰਵਰੀ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਤੋਂ ਇਲਾਵਾ ਅੰਮ੍ਰਿਤ ਭਾਰਤ ਯੋਜਨਾ ਤਹਿਤ 554 ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਕਈ ਥਾਵਾਂ ‘ਤੇ ਇਸ ਦਾ ਸਿੱਧਾ ਪ੍ਰਸਾਰਣ ਕੀਤਾ ਗਿਆ । ਇਸੇ ਲੜੀ ਤਹਿਤ ਅੱਜ ਜਲੰਧਰ (Jalandhar) ਵਿਖੇ ਵੀ ਸੂਬਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ। ਜਿੱਥੇ ਸਾਬਕਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਰੀਬ 20 ਮਿੰਟ ਤੱਕ ਭਾਸ਼ਣ ਦਿੱਤਾ। ਜਿਸ ਵਿੱਚ ਉਨ੍ਹਾਂ ਨੇ ਪੀਐਮ ਨਰਿੰਦਰ ਮੋਦੀ ਦੀ ਤਾਰੀਫ਼ ਕੀਤੀ। ਜਲੰਧਰ ‘ਚ ਪੁਰੋਹਿਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਜਿੰਨਾ ਕੋਈ ਵੀ ਕਿਸਾਨਾਂ ਨੂੰ ਸਮਰਪਿਤ ਨਹੀਂ ਹੈ।

ਇਸ ਪ੍ਰੋਗਰਾਮ ‘ਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਪਹੁੰਚੇ। ਸਿਟੀ ਰੇਲਵੇ ਸਟੇਸ਼ਨ ‘ਤੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਪੰਜਾਬ ਦੇ ਰਾਜਪਾਲ ਪੁਰੋਹਿਤ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸੰਸਦ ਮੈਂਬਰ ਸੁਸ਼ੀਲ ਰਿੰਕੂ, ਫਿਰੋਜ਼ਪੁਰ ਰੇਲਵੇ ਡਿਵੀਜ਼ਨ ਦੇ ਡੀ.ਆਰ.ਐਮ ਅਤੇ ਹੋਰ ਆਗੂਆਂ ਤੇ ਅਧਿਕਾਰੀਆਂ ਨੇ ਸ਼ਿਰਕਤ ਕਰਨੀ ਸੀ।

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ-ਕਿ ਅਸੀਂ ਪ੍ਰਧਾਨ ਮੰਤਰੀ ਦੇ ਸ਼ੁਕਰਗੁਜ਼ਾਰ ਹਾਂ, ਜਿਨ੍ਹਾਂ ਨੇ ਅੱਜ ਪੂਰੇ ਦੇਸ਼ ਨੂੰ 41 ਹਜ਼ਾਰ ਕਰੋੜ ਰੁਪਏ ਦਾ ਤੋਹਫਾ ਦਿੱਤਾ ਹੈ। ਕੇਂਦਰ ਸਰਕਾਰ ਪੰਜਾਬ ਦੇ ਵਿਕਾਸ ਵਿੱਚ ਹਮੇਸ਼ਾ ਮੋਹਰੀ ਰਹੀ ਹੈ।

ਜਿਕਰਯੋਗ ਹੈ ਕਿ ਜਲੰਧਰ (Jalandhar) ਰੇਲਵੇ ਸਟੇਸ਼ਨ ਦਾ ਇਹ ਪ੍ਰੋਜੈਕਟ ਕਰੀਬ 219 ਕਰੋੜ ਰੁਪਏ ਦੀ ਲਾਗਤ ਨਾਲ 30 ਮਹੀਨਿਆਂ ਵਿੱਚ ਪੂਰਾ ਹੋਵੇਗਾ। ਮੁੱਖ ਗੇਟ ‘ਤੇ ਪੰਜ ਮੰਜ਼ਿਲਾ ਇਮਾਰਤ ਬਣਾਈ ਜਾਵੇਗੀ, ਜਦਕਿ ਦੂਜੇ ਐਂਟਰੀ ਗੇਟ ‘ਤੇ ਤਿੰਨ ਮੰਜ਼ਿਲਾ ਇਮਾਰਤ ਬਣਾਈ ਜਾਵੇਗੀ। ਇਨ੍ਹਾਂ ਵਿੱਚ 22 ਲਿਫਟਾਂ ਅਤੇ 17 ਐਸਕੇਲੇਟਰ ਅਤੇ ਪੌੜੀਆਂ ਸ਼ਾਮਲ ਹਨ। ਇਸ ਦੇ ਨਾਲ ਹੀ ਯਾਤਰੀਆਂ ਦੀ ਸਹੂਲਤ ਲਈ ਬੈਟਰੀ ਵਾਲੀਆਂ ਗੱਡੀਆਂ ਵੀ ਚਲਾਈਆਂ ਜਾਣਗੀਆਂ।