Bapu Surat Singh Khalsa passed: ਨਹੀਂ ਰਹੇ ਸਭ ਤੋਂ ਲੰਬਾ ਸੰਘਰਸ਼ ਕਰਨ ਵਾਲੇ ਬਾਪੂ ਸੂਰਤ ਸਿੰਘ ਖਾਲਸਾ

15 ਜਨਵਰੀ 2025:  ਵਿਦੇਸ਼ ਤੋਂ ਹੁਣੇ- ਹੁਣੇ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ, ਦੱਸ ਦੇਈਏ ਕਿ ਬਾਪੂ (Bapu Surat Singh Khalsa) ਸੂਰਤ ਸਿੰਘ ਖਾਲਸਾ ਹੁਣ ਸਾਡੇ ਵਿੱਚ ਨਹੀਂ ਰਹੇ ਹਨ, ਉਹਨਾਂ ਦਾ ਦੇਹਾਂਤ ਹੋ ਗਿਆ ਹੈ। ਜਾਣਕਾਰੀ ਮਿਲੀ ਹੈ ਕਿ ਉਨ੍ਹਾਂ ਨੇ ਅਮਰੀਕਾ (america) ਵਿਚ ਆਖਰੀ ਸਾਹ ਲਏ ਹਨ। ਦੱਸ ਦੇਈਏ ਕਿ ਉਹ ਕੁਝ ਸਮਾਂ ਪਹਿਲਾਂ ਹੀ ਆਪਣੇ ਪਰਿਵਾਰ ਦੇ ਨਾਲ ਅਮਰੀਕਾ (america shift) ਸ਼ਿਫ਼ਟ ਹੋ ਗਏ ਸਨ।

ਉਹ 8 ਸਾਲ ਦੇ ਲੰਮੇ ਸਮੇਂ ਤਕ ਬੰਦੀ ਸਿੱਖਾਂ ਦੀ ਰਿਹਾਈ ਲਈ ਭੁੱਖ ਹੜਤਾਲ ‘ਤੇ ਬੈਠੇ ਰਹੇ ਸਨ। ਭੁੱਖ ਹੜਤਾਲ ਦੌਰਾਨ ਉਹ ਲੁਧਿਆਣਾ DMC (Ludhiana DMC Hospital) ਹਸਪਤਾਲ ਵਿਚ ਦਾਖਲ ਵੀ ਰਹੇ ਸਨ। ਜਿਥੇ ਉਨ੍ਹਾਂ ਨੂੰ ਪਾਈਪ (pipe) ਰਾਹੀਂ ਭੋਜਨ ਦਿੱਤਾ ਜਾਂਦਾ ਸੀ।

ਕੌਣ ਸੀ ਬਾਪੂ ਸੂਰਤ ਸਿੰਘ ਖ਼ਾਲਸਾ?

ਬਾਪੂ ਸੂਰਤ ਸਿੰਘ ਖਾਲਸਾ ਦਾ ਪੰਜਾਬ ਦੇ ਇਤਿਹਾਸ ਦਾ ਹੁਣ ਤੱਕ ਦਾ ਸਭ ਤੋਂ ਲੰਬਾ ਮਰਨ ਵਰਤ ਮੰਨਿਆ ਜਾਂਦਾ ਹੈ। ਦੱਸ ਦੇਈਏ ਕਿ ਬਾਪੂ (Bapu Surat Singh Khalsa)  ਸੂਰਤ ਸਿੰਘ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ 16 ਜਨਵਰੀ, 2015 ਨੂੰ 82 ਸਾਲ ਦੀ ਉਮਰ ਵਿੱਚ ਆਪਣਾ ਸੰਘਰਸ਼ ਸ਼ੁਰੂ ਕੀਤਾ ਸੀ ਅਤੇ 14 ਜਨਵਰੀ, 2023 ਨੂੰ ਉਨ੍ਹਾਂ ਨੇ ਆਪਣਾ ਵਰਤ ਤੋੜਿਆ ਸੀ।

ਇਸ ਸਮੇਂ ਦੌਰਾਨ, ਉਨ੍ਹਾਂ ਨੂੰ ਇੱਕ ਨੱਕ ਰਾਹੀਂ ਹੀ ਭੋਜਨ ਦਿੱਤਾ ਗਿਆ, ਜਿਵੇਂ ਮਣੀਪੁਰ ਦੀ ਇਰੋਮ ਸ਼ਰਮੀਲਾ ਨੂੰ ਦਿੱਤਾ ਜਾਂਦਾ ਸੀ।

ਕਿੱਥੋਂ ਸ਼ੁਰੂ ਕੀਤਾ ਸੀ ਮਰਨ ਵਰਤ

ਬਾਪੂ ਸੂਰਤ ਸਿੰਘ (Bapu Surat Singh Khalsa)  ਖਾਲਸਾ ਨੇ ਆਪਣਾ ਮਰਨ ਵਰਤ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਹਸਨਪੁਰ ਸਥਿਤ ਆਪਣੇ ਘਰ ਤੋਂ ਸ਼ੁਰੂ ਕੀਤਾ ਸੀ , ਪਰ ਵਰਤ ਦੌਰਾਨ ਜ਼ਿਆਦਾਤਰ ਸਮਾਂ ਉਨ੍ਹਾਂ ਨੇ ਲੁਧਿਆਣਾ ਦੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਬਿਤਾਇਆ। ਬੰਦੀ ਸਿੰਘ ਜਗਤਾਰ ਸਿੰਘ ਹਵਾਰਾ ਵੱਲੋਂ ਕੀਤੀ ਗਈ ਭਾਵੁਕ ਅਪੀਲ ਤੋਂ ਬਾਅਦ ਸੂਰਤ ਸਿੰਘ ਖਾਲਸਾ ਨੇ ਆਪਣੇ 90ਵੇਂ ਜਨਮ ਦਿਨ ਤੋਂ ਠੀਕ ਪਹਿਲਾਂ ਆਪਣਾ ਮਰਨ ਵਰਤ ਖ਼ਤਮ ਕਰ ਦਿੱਤਾ ਸੀ।

Scroll to Top