ਜਲਾਲਾਬਾਦ ‘ਚ ਬਾਰ ਐਸੋਸੀਏਸ਼ਨ ਦੀ ਹੜਤਾਲ ਦੂਜੇ ਦਿਨ ਜਾਰੀ, ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

Jalalabad

ਚੰਡੀਗੜ੍ਹ 23 ਅਪ੍ਰੈਲ 2024: ਜਲਾਲਾਬਾਦ (Jalalabad) ਵਿੱਚ ਪੁਲਿਸ ਦੇ ਵਿਰੋਧ ਵਿੱਚ ਵਕੀਲਾਂ ਨੇ ਲਗਾਤਾਰ ਦੂਜੇ ਦਿਨ ਵੀ ਹੜਤਾਲ ਕੀਤੀ ਅਤੇ ਇਸ ਦੌਰਾਨ ਕੰਮਕਾਜ ਠੱਪ ਰਿਹਾ। ਇਸ ਦੌਰਾਨ ਵਕੀਲਾਂ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ।

ਇਸ ਮੌਕੇ ਸੀਨੀਅਰ ਵਕੀਲ ਅਤੇ ਬਾਰ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਰਮੇਸ਼ ਮੁੰਜਾਲ ਅਤੇ ਸਕੱਤਰ ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਾਥੀ ਮੈਂਬਰ ਧਮਿੰਦਰ ਸਿੰਘ ਨੂੰ ਪਿਛਲੇ ਮਹੀਨੇ ਹੋਏ ਜਾਨਲੇਵਾ ਹਮਲੇ ਦੌਰਾਨ ਗੋਲੀ ਮਾਰ ਦਿੱਤੀ ਗਈ ਸੀ। ਜਿਸ ਨਾਲ ਉਸ ਦੀ ਲੱਤ ‘ਚ ਸੱਟ ਲੱਗੀ ਸੀ। ਜਿਸ ਕਾਰਨ ਵਕੀਲ ਧਮਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ।

ਉਕਤ ਵਕੀਲ ਦੀ ਜਾਨ ਬਚਾਉਣ ਲਈ ਡਾਕਟਰਾਂ ਨੂੰ ਬਾਅਦ ਵਿਚ ਉਸ ਦੀ ਲੱਤ ਕੱਟਣੀ ਪਈ। ਲੋਕਾਂ ਨੂੰ ਇਨਸਾਫ਼ ਦਿਵਾਉਣ ਵਾਲਾ ਵਕੀਲ ਭਾਈਚਾਰਾ ਆਪਣੇ ਮੈਂਬਰ ਅਤੇ ਸਰੀਰਕ ਤੌਰ ‘ਤੇ ਅਪਾਹਜ ਦੋਸਤ ਨੂੰ ਇਨਸਾਫ਼ ਨਹੀਂ ਦਿਵਾ ਸਕਿਆ। ਕਿਉਂਕਿ ਇਸ ਮਾਮਲੇ ਦਾ ਮੁੱਖ ਮੁਲਜ਼ਮ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ।

ਬਾਰ ਐਸੋਸੀਏਸ਼ਨ (Jalalabad) ਨੇ ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਹੋਰ ਤੇਜ਼ ਕਰਨ ਲਈ ਮਜ਼ਬੂਰ ਹੋਣਗੇ। ਬਾਰ ਐਸੋਸੀਏਸ਼ਨ ਨੇ ਕਿਹਾ ਕਿ ਭਲਕੇ 24 ਅਪਰੈਲ ਨੂੰ ਵਕੀਲ ਭਾਈਚਾਰਾ ਲਗਾਤਾਰ ਤੀਜੇ ਦਿਨ ਹੜਤਾਲ ’ਤੇ ਜਾਵੇਗਾ ਅਤੇ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਜ਼ਿਲ੍ਹਾ ਪੱਧਰ ’ਤੇ ਅਤੇ ਬਾਅਦ ਵਿੱਚ ਸੂਬਾ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।