ਚੰਡੀਗੜ੍ਹ/ਮੂਨਕ/ਖਨੌਰੀ, 14 ਅਪ੍ਰੈਲ 2025: ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਮੂਨਕ (Moonak) ਅਤੇ ਖਨੌਰੀ ਦੀਆਂ ਅਨਾਜ ਮੰਡੀਆਂ ‘ਚ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ। ਕਣਕ ਦੀ ਖਰੀਦ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਮੰਡੀ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਆਪਣੀ ਫ਼ਸਲ ਵੇਚਣ ਆਉਣ ਵਾਲੇ ਕਿਸਾਨਾਂ ਨੂੰ ਪੂਰੇ ਸੀਜ਼ਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਸਬੰਧੀ ਪਹਿਲਾਂ ਹੀ ਸਖ਼ਤ ਹੁਕਮ ਦਿੱਤੇ ਜਾ ਚੁੱਕੇ ਹਨ ਅਤੇ ਮੰਡੀਆਂ ‘ਚ ਤਾਇਨਾਤ ਹਰੇਕ ਅਧਿਕਾਰੀ ਦਾ ਫਰਜ਼ ਬਣਦਾ ਹੈ ਕਿ ਉਹ ਪੂਰੀ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦੀ ਪੂਰੀ ਜ਼ਿੰਮੇਵਾਰੀ ਲਵੇ।
ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅਨਾਜ ਮੰਡੀਆਂ ‘ਚ ਸਫਾਈ ਪ੍ਰਬੰਧਾਂ, ਪੀਣ ਵਾਲੇ ਪਾਣੀ ਦੇ ਪ੍ਰਬੰਧਾਂ ਅਤੇ ਹੋਰ ਸਹੂਲਤਾਂ ਦਾ ਵੀ ਜਾਇਜ਼ਾ ਲਿਆ ਅਤੇ ਮੌਕੇ ‘ਤੇ ਮੌਜੂਦ ਕਿਸਾਨਾਂ, ਮਜ਼ਦੂਰਾਂ ਅਤੇ ਟਰਾਂਸਪੋਰਟਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪੂਰੇ ਸੀਜ਼ਨ ਦੌਰਾਨ ਅਨਾਜ ਮੰਡੀਆਂ ‘ਚ ਸਮਾਜ ਦੇ ਕਿਸੇ ਵੀ ਵਰਗ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।
Read More: ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਨਾਜ ਮੰਡੀ ਦਿੜਬਾ ‘ਚ ਸਰਕਾਰੀ ਕਣਕ ਦੀ ਖਰੀਦ ਦਾ ਕੀਤਾ ਉਦਘਾਟਨ