ਚੰਡੀਗੜ੍ਹ, 01 ਜੂਨ 2023: ਅਜੀਤ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ (Barjinder Singh Hamdard) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ, ਹਾਈਕੋਰਟ ਨੇ ਹੁਕਮ ਜਾਰੀ ਕਰਦੇ ਹੋਏ ਵਿਜੀਲੈਂਸ ਨੂੰ ਕਿਸੇ ਵੀ ਸੰਮਨ ਤੋਂ ਪਹਿਲਾਂ ਇੱਕ ਹਫ਼ਤੇ ਦਾ ਪਹਿਲਾਂ ਨੋਟਿਸ ਦੇਣ ਲਈ ਕਿਹਾ ਹੈ। ਜਿਕਰਯੋਗ ਹੈ ਕਿ ਬਰਜਿੰਦਰ ਸਿੰਘ ਹਮਦਰਦ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਪੀਲ ਕੀਤੀ ਹੈ ਕਿ ਉਹ ਪੂਰੇ ਮਾਮਲੇ ਦੀ ਜਾਂਚ ਪੰਜਾਬ ਵਿਜੀਲੈਂਸ ਦੀ ਥਾਂ ਸੀਬੀਆਈ ਤੋਂ ਕਰਵਾਉਣ। ਜੰਗ-ਏ-ਆਜ਼ਾਦੀ ਯਾਦਗਾਰੀ ਫੰਡ ਵਿੱਚ ਹੋਈਆਂ ਬੇਨਿਯਮੀਆਂ ਨੂੰ ਲੈ ਕੇ ਪੰਜਾਬ ਵਿਜੀਲੈਂਸ ਨੇ ਬਰਜਿੰਦਰ ਸਿੰਘ ਹਮਦਰਦ ਨੂੰ ਮਾਮਲੇ ਦੀ ਜਾਂਚ ਦੇ ਲਈ ਪੁੱਛਗਿੱਛ ਕਰਨ ਦੇ ਲਈ ਨੋਟਿਸ ਜਾਰੀ ਕੀਤਾ ਹੈ।
ਬਰਜਿੰਦਰ ਸਿੰਘ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰ ਇਸ ਪੂਰੇ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਖ਼ਿਲਾਫ ਲਗਾਏ ਜਾ ਰਹੇ ਇਲਜ਼ਾਮ ਬੇਬੁਨਿਆਦ ਹੈ ਅਤੇ ਰਾਜਨੀਤੀਕ ਰੰਜਿਸ਼ ਦੇ ਨਾਲ ਪ੍ਰੇਰਿਤ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਜਾਂਚ ਦੇ ਲਈ ਉਹ ਤਿਆਰ ਹਨ ਪਰ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਮਾਮਲੇ ਦੀ ਜਾਂਚ ਪੰਜਾਬ ਵਿਜੀਲੈਂਸ ਦੀ ਥਾਂ ਸੀਬੀਆਈ ਤੋਂ ਕਰਵਾਈ ਜਾਵੇ।