Indian student

ਬਰਨਾਲਾ: ਘਰੇਲੂ ਝਗੜੇ ਦੇ ਚੱਲਦੇ ਛੋਟੇ ਭਰਾ ਨੇ ਆਪਣੇ ਵੱਡੇ ਭਰਾ ਦਾ ਕੀਤਾ ਕਤਲ

ਚੰਡੀਗੜ੍ਹ, 06 ਅਪ੍ਰੈਲ, 2024: ਬਰਨਾਲਾ (Barnala) ‘ਚ ਭਰਾ ਨੇ ਆਪਣੇ ਵੱਡੇ ਭਰਾ ਦਾ ਕਤਲ ਕਰ ਦਿੱਤਾ। ਇਹ ਘਟਨਾ ਬਰਨਾਲਾ ਦੇ ਸੰਧੂ ਕਲਾਂ ਦੀ ਦੱਸੀ ਜਾ ਰਹੀ ਹੈ। ਜਿੱਥੇ ਦੋਵੇਂ ਭਰਾ ਇੱਕੋ ਘਰ ਵਿੱਚ ਰਹਿੰਦੇ ਸਨ। ਮੁਲਜ਼ਮ ਪੂਰਨ ਸਿੰਘ ਦਾ ਆਪਣੇ ਵੱਡੇ ਭਰਾ ਅਤੇ ਪਰਿਵਾਰ ਨਾਲ ਅਕਸਰ ਲੜਾਈ-ਝਗੜਾ ਰਹਿੰਦਾ ਸੀ। ਮੁਲਜ਼ਮਾਂ ਨੇ ਬੀਤੀ ਰਾਤ ਉਸ ਦੇ ਭਰਾ ਬਲਵੀਰ ਸਿੰਘ ਦਾ ਘਰ ਵਿੱਚ ਹੀ ਪੇਚਕਸ ਨਾਲ ਵਾਰ ਕਰਕੇ ਕਤਲ ਕਰ ਦਿੱਤਾ। ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਘਰਵਾਲੀ ਜਸਬੀਰ ਕੌਰ ਨੇ ਦੱਸਿਆ ਕਿ ਉਸ ਦੇ ਦਿਉਰ ਪੂਰਨ ਸਿੰਘ ਦਾ ਅਜੇ ਵਿਆਹ ਵੀ ਨਹੀਂ ਹੋਇਆ ਸੀ ਅਤੇ ਉਹ ਆਪਣੇ ਘਰ ਹੀ ਰਹਿੰਦਾ ਸੀ। ਉਹ ਕਾਫੀ ਸਮੇਂ ਤੋਂ ਸ਼ਰਾਬ ਦਾ ਆਦੀ ਸੀ ਅਤੇ ਸ਼ਰਾਬ ਪੀ ਕੇ ਅਕਸਰ ਘਰ ਦੀ ਹਰ ਗੱਲ ਨੂੰ ਲੈ ਕੇ ਝਗੜਾ ਕਰਦਾ ਰਹਿੰਦਾ ਸੀ। ਬੀਤੀ ਰਾਤ ਵੀ ਪੂਰਨ ਸਿੰਘ ਨੇ ਨਸ਼ੇ ਦੀ ਹਾਲਤ ਵਿੱਚ ਬਲਵੀਰ ਸਿੰਘ ਨਾਲ ਪਸ਼ੂਆਂ ਨੂੰ ਲੈ ਕੇ ਝਗੜਾ ਸ਼ੁਰੂ ਕਰ ਦਿੱਤਾ ਅਤੇ ਪੇਚਕਸ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਉਸ ਦੇ ਘਰਵਾਲੇ ਦੀ ਮੌਤ ਹੋ ਗਈ। ਪੀੜਤ ਜਸਬੀਰ ਕੌਰ ਨੇ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪੂਰਨ ਸਿੰਘ ਨੂੰ ਸਖ਼ਤ ਕਾਨੂੰਨੀ ਸਜ਼ਾ ਦਿੱਤੀ ਜਾਵੇ।

ਇਸ ਦੇ ਨਾਲ ਹੀ ਥਾਣਾ ਭਦੌੜ ਦੀ ਪੁਲਿਸ ਪਾਰਟੀ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਬਰਨਾਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਥਾਣਾ ਭਦੌੜ (Barnala) ਦੇ ਐਸ.ਐਚ.ਓ ਸ਼ੇਰਵਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਛੇਤੀ ਹੀ ਮੁਲਜ਼ਮ ਪੁਲਿਸ ਦੀ ਗ੍ਰਿਫਤ ‘ਚ ਹੋਵੇਗਾ ।

Scroll to Top