11 ਜੂਨ 2026: ਨਗਰ ਨਿਗਮ ਬਣਨ ਤੋਂ ਬਾਅਦ ਬਰਨਾਲਾ ਨੂੰ ਅੱਜ ਆਪਣਾ ਪਹਿਲਾ ਮੇਅਰ ਮਿਲਿਆ। ਹਸਨਪ੍ਰੀਤ ਭਾਰਦਵਾਜ (Hasanpreet Bhardwaj) ਬਰਨਾਲਾ ਨਗਰ ਨਿਗਮ ਦੇ ਪਹਿਲੇ ਮੇਅਰ ਚੁਣੇ ਗਏ। ਇਸ ਸਮਾਰੋਹ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵਿਸ਼ੇਸ਼ ਮਹਿਮਾਨ ਸਨ।
ਸਮਾਗਮ ਦੌਰਾਨ ਹਸਨਪ੍ਰੀਤ ਭਾਰਦਵਾਜ ਨੂੰ ਮੇਅਰ ਚੁਣੇ ਜਾਣ ‘ਤੇ ਸਨਮਾਨਿਤ ਕੀਤਾ ਗਿਆ ਅਤੇ ਵਧਾਈ ਦਿੱਤੀ ਗਈ। ਵੱਡੀ ਗਿਣਤੀ ਵਿੱਚ ਪਾਰਟੀ ਵਰਕਰ, ਨਗਰ ਕੌਂਸਲਰ ਅਤੇ ਸ਼ਹਿਰ ਦੇ ਪਤਵੰਤੇ ਮੌਜੂਦ ਸਨ।
ਨਵੇਂ ਚੁਣੇ ਗਏ ਮੇਅਰ ਹਸਨਪ੍ਰੀਤ ਭਾਰਦਵਾਜ ਨੇ ਪਾਰਟੀ ਲੀਡਰਸ਼ਿਪ, ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਦਾ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਬਰਨਾਲਾ ਦੇ ਸਮੁੱਚੇ ਵਿਕਾਸ, ਸਫ਼ਾਈ, ਬੁਨਿਆਦੀ ਢਾਂਚੇ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਅੱਗੇ ਵਧਾਇਆ ਜਾਵੇਗਾ।




