Site icon TheUnmute.com

Barnala News: ਬਠਿੰਡਾ-ਚੰਡੀਗੜ੍ਹ ਹਾਈਵੇ ‘ਤੇ ਵਾਪਰਿਆ ਦਰਦਨਾਕ ਹਾਦਸਾ, ਨੌਜਵਾਨ ਦੀ ਮੌ.ਤ

10 ਦਸੰਬਰ 2024: ਪੰਜਾਬ ਦੇ ਬਰਨਾਲਾ (punjab ,baranala) ਵਿੱਚ ਐਤਵਾਰ ਦੇਰ ਰਾਤ ਇੱਕ ਭਿਆਨਕ ਦਰਦਨਾਕ(road accident) ਹਾਦਸਾ ਵਾਪਰਿਆ। ਦੱਸ ਦੇਈਏ ਕਿ ਇੱਥੇ ਇੱਕ (high-speed Scorpio) ਤੇਜ਼ ਰਫ਼ਤਾਰ ਸਕਾਰਪੀਓ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਨੌਜਵਾਨ ਦੀ ਜਾਨ ਚਲੀ ਗਈ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਸਕਾਰਪੀਓ ਦੇ ਟੋਟੇ-ਟੋਟੇ ਹੋ ਗਏ। ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ। ਮ੍ਰਿਤਕ ਦੀ ਪਹਿਚਾਣ ਅਮਰਜੀਤ ਸਿੰਘ (20) ਦੇ(Amarjit Singh (20), whose birthday was next week on December 18.) ਵਜੋਂ ਹੋਈ ਹੈ ਜਿਸਦਾ ਅਗਲੇ ਹਫ਼ਤੇ 18 ਦਸੰਬਰ ਨੂੰ ਜਨਮ ਦਿਨ ਸੀ।

ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਪਿੰਡ ਧਨੌਲਾ ਨੇੜੇ ਹਰੀਗੜ੍ਹ ਨਹਿਰ ਦੇ ਪੁਲ ’ਤੇ ਤੇਜ਼ ਰਫ਼ਤਾਰ ਸਕਾਰਪੀਓ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ। ਹਾਦਸੇ ਸਮੇਂ ਕਾਰ ਵਿੱਚ ਅਮਰਜੀਤ ਸਿੰਘ ਹੀ ਸਵਾਰ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਉਸ ਦੇ ਪਿੱਛੇ ਆ ਰਹੀ ਦੂਜੀ ਸਕਾਰਪੀਓ ਨੇ ਟੱਕਰ ਮਾਰ ਦਿੱਤੀ। ਹਾਲਾਂਕਿ, ਸਵਾਰ ਲੋਕ ਵਾਲ-ਵਾਲ ਬਚ ਗਏ।

ਅਮਰਜੀਤ ਸਿੰਘ ਸਕਾਰਪੀਓ ‘ਤੇ ਸਵਾਰ ਸੀ। ਉਹ ਮੋਗਾ ਤੋਂ ਸੰਗਰੂਰ ਵੱਲ ਜਾ ਰਿਹਾ ਸੀ। ਜਿਵੇਂ ਹੀ ਉਹ ਹਰੀਗੜ੍ਹ ਪੁਲ ਕੋਲ ਪਹੁੰਚਿਆ ਤਾਂ ਤੇਜ਼ ਰਫ਼ਤਾਰ ਕਾਰਨ ਕਾਰ ਆਪਣਾ ਸੰਤੁਲਨ ਗੁਆ ​​ਬੈਠੀ ਅਤੇ ਕਾਰ ਪੁਲ ਦੇ ਡਿਵਾਈਡਰ ਨਾਲ ਟਕਰਾ ਗਈ। ਕਾਰ ਡਿਵਾਈਡਰ ਨਾਲ ਟਕਰਾ ਗਈ ਤਾਂ ਕਾਰ ਦਾ ਇੰਜਣ ਟੁੱਟ ਕੇ ਦੂਰ ਜਾ ਡਿੱਗਿਆ। ਪਿੱਛੇ ਆ ਰਹੀ ਸਕਾਰਪੀਓ ਸਵਾਰ ਨੌਜਵਾਨਾਂ ਨੇ ਬੜੀ ਮੁਸ਼ੱਕਤ ਨਾਲ ਅਮਰਜੀਤ ਸਿੰਘ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

READ MORE: Barnala News: ਧਨੌਲਾ ਕ.ਤ.ਲ.ਕਾਂ.ਡ ‘ਚ ਪੁਲਿਸ ਨੇ ਪਿਤਾ-ਪੁੱਤਰ ਨੂੰ ਕੀਤਾ ਗ੍ਰਿਫਤਾਰ

Exit mobile version