ਨਾਮੀ ਗੈਂਗਸਟਰਾਂ ਦੇ ਨਾਂ ਤੇ ਫਿਰੌਤੀ ਮੰਗਣ ਵਾਲੇ ਤਿੰਨ ਵਿਅਕਤੀਆਂ ਨੂੰ ਬਰਨਾਲਾ ਪੁਲਿਸ ਨੇ ਕੀਤਾ ਕਾਬੂ

Barnala police

ਬਰਨਾਲਾ 13 ਸਤੰਬਰ 2022: ਬਰਨਾਲਾ ਪੁਲਿਸ (Barnala police) ਨੇ ਲੋਕਾਂ ਤੋਂ ਫਿਰੌਤੀ ਮੰਗਣ ਵਾਲੇ ਤਿੰਨ ਕਥਿਤ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ ਜਦਕਿ ਵਿਦੇਸ਼ ‘ਚ ਰਹਿੰਦੇ 3 ਕਥਿਤ ਗੈਂਗਸਟਰਾਂ ਦੇ ਨਾਂ ਨਾਮਜ਼ਦ ਕੀਤੇ ਗਏ ਹਨ | ਪੁਲਿਸ ਵੱਲੋਂ ਗਿ੍ਫ਼ਤਾਰ ਇਨ੍ਹਾਂ ਮੁਲਜ਼ਮਾਂ ਤੋਂ ਗੋਲੀਆਂ, ਦੇਸੀ ਪਿਸਤੌਲ ‘ਤੇ ਮੋਬਾਈਲ ਬਰਾਮਦ ਕੀਤੇ ਹਨ |

ਇਸ ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਬਰਨਾਲਾ ਦੇ ਐੱਸਐੱਸਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਇਨ੍ਹਾਂ ਕਥਿਤ ਗੈਂਗਸਟਰਾਂ ਵੱਲੋਂ ਸੁੱਖਾ ਦੁੱਨੇਕੇ ਦੇ ਨਾਂਅ ‘ਤੇ ਬਰਨਾਲਾ ਸ਼ਹਿਰ ਦੇ ਇੱਕ ਮੋਬਾਈਲ ਫ਼ੋਨ ਵਿਕਰੇਤਾ ਅਤੇ ਜ਼ਿਲ੍ਹੇ ਦੇ ਪਿੰਡ ਕੋਟਦੁੱਨਾ ਦੇ ਇੱਕ ਯੂਟਿਊਬਰ ਤੋਂ ਫਿਰੌਤੀ ਮੰਗੀ ਗਈ ਸੀ, ਜਿਸ ਤੋਂ ਬਾਅਦ ਇੱਕ ਟੀਮ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਬਰਨਾਲਾ ਪੁਲਿਸ ਵੱਲੋਂ ਇੱਕ ਟੀਮ ਬਣਾਈ ਗਈ ਸੀ|

ਜਿਸ ਵਿੱਚ ਜ਼ਿਲ੍ਹੇ ਦੇ ਪਿੰਡ ਕੋਟਦੁੱਨਾ ਦੇ ਰਹਿਣ ਵਾਲੇ ਤਿੰਨ ਮੁਲਜ਼ਮਾਂ ਨੂੰ ਪੁਲਿਸ ਨੇ ਗੈਂਗਸਟਰਾਂ ਦਾ ਇੱਕ ਮਾਡਿਊਲ ਭੰਗ ਕਰਕੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਵਿਦੇਸ਼ਾਂ ਤੋਂ ਵਟਸਐਪ ਕਾਲਾਂ ਰਾਹੀਂ ਲੋਕਾਂ ਤੋਂ ਫਿਰੌਤੀ ਦੀ ਮੰਗ ਕਰਦੇ ਸਨ ਅਤੇ ਫਿਰੌਤੀ ਨਾ ਦੇਣ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਸਨ, ਜਦਕਿ ਉਨ੍ਹਾਂ ਦੱਸਿਆ ਕਿ ਬਰਨਾਲਾ ਪੁਲਿਸ (Barnala police) ਵੱਲੋਂ ਵਿਦੇਸ਼ਾਂ ‘ਚ ਰਹਿੰਦੇ ਗੈਂਗਸਟਰਾਂ ਨੂੰ ਭਾਰਤ ਲਿਆਉਣ ਲਈ ਵੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।