Basant Panchami, 7 ਜਨਵਰੀ 2026: ਬਸੰਤ ਪੰਚਮੀ (Basant Panchami) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਦੱਸ ਦੇਈਏ ਕਿ ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀ ਪੰਚਮੀ ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਨੂੰ ਸੰਗੀਤ ਅਤੇ ਕਲਾ ਦੀ ਦੇਵੀ ਵੀ ਮੰਨਿਆ ਜਾਂਦਾ ਹੈ। ਪਰ ਹੁਣ ਸਮਾਂ ਬਦਲ ਗਿਆ ਹੈ, ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ। ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ। ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ।
ਪਟਿਆਲ਼ੇ ਦੀ ਬਸੰਤ ਪੰਚਮੀ (Basant Panchami) ਖ਼ਾਸ ਤੌਰ ‘ਤੇ ਪ੍ਰਸਿੱਧ ਹੈ। ਦੇਸ਼ ਵੰਡ ਤੋਂ ਪਹਿਲਾਂ ਬਸੰਤ ਪੰਚਮੀ ਦਾ ਇੱਕ ਵੱਡਾ ਮੇਲਾ ਹਕੀਕਤ ਰਾਏ ਦੀ ਸਮਾਧ ਉੱਤੇ ਲਾਹੌਰ ਵਿੱਚ ਲੱਗਿਆ ਕਰਦਾ ਸੀ। ਧਰਮੀ ਹਕੀਕਤ ਰਾਏ ਬਸੰਤ ਪੰਚਮੀ ਵਾਲ਼ੇ ਦਿਨ ਲਾਹੌਰ ਵਿੱਚ ਮੁਗ਼ਲ ਹਾਕਮਾਂ ਦੇ ਤੁਅੱਸਬ ਦਾ ਸ਼ਿਕਾਰ ਹੋਇਆ ਸੀ ਅਤੇ ਉਸ ਨੇ ਇਸਲਾਮ ਮੱਤ ਗ੍ਰਹਿਣ ਕਰਨ ਦੀ ਥਾਂ ਸ਼ਹੀਦ ਹੋਣਾ ਵਧੇਰੇ ਪਸੰਦ ਕੀਤਾ।

ਏਨਾ ਹੀ ਨਹੀਂ ਹੈ, ਦੱਸ ਦੇਈਏ ਕਿ ਬਸੰਤ ਪੰਚਮੀ ਵਾਲੇ ਦਿਨ ਸਾਰਾ ਆਕਾਸ਼ ਰੰਗ ਬਰੰਗੀਆਂ ਹਵਾ ਵਿਛ ਤਰਦੀਆਂ ਤੇ ਨ੍ਰਿਤ ਕਰਦੀਆਂ ਗੁੱਡੀਆਂ ਨਾਲ਼ ਭਰ ਜਾਂਦਾ ਹੈ। ਇੱਕ ਦਿਨ ਆਕਾਸ਼ ਇੱਕ ਅਥਾਹ ਰੰਗਮੰਚ ਲੱਗਦਾ ਹੈ, ਜਿਸ ਤੇ ਵੰਨ ਸੁਵੰਨੀਆਂ ਗੁੱਡੀਆਂ ਦੇ ਰੂਪ ਵਿੱਚ ਪੰਜਾਬੀਆਂ ਦੇ ਮਨ ਤਰੰਗਿਤ ਹੋਇਆ ਅਠਖੇਲੀਆਂ ਭਰ ਰਿਹਾ ਹੁੰਦਾ ਹੈ।
ਬਸੰਤ ਪੰਚਮੀ (Basant Panchami) ਵਾਲ਼ੇ ਦਿਨ ਔਰਤਾਂ ਬਸੰਤੀ ਕੱਪੜੇ ਪਹਿਨ ਕੇ ਗਿੱਧਾ ਪਾਉਂਦੀਆਂ ਤੇ ਗੀਤ ਗਾਉਂਦੀਆਂ ਹਨ। ਬਸੰਤ ਪੰਚਮੀ ਦੇ ਗਿੱਧੇ ਨੂੰ ‘ਬਸੰਤੀ ਗਿੱਧਾ’ ਕਿਹਾ ਜਾਂਦਾ ਹੈ। ਬਸੰਤ ਪੰਚਮੀ ਰੁੱਤਾਂ ਦੀ ਤਬਦੀਲੀ ਨਾਲ਼ ਸੰਬੰਧਿਤ ਇੱਕ ਪਰਬ ਹੈ ਜੋ ਮਾਘ ਸੁਦੀ ਪੰਜਵੀਂ ਨੂੰ ਸਾਰੇ ਪੰਜਾਬ ਵਿੱਚ ਧੂਮ ਧਾਮ ਨਾਲ਼ ਮਨਾਇਆ ਜਾਂਦਾ ਹੈ। ‘ ਆਈ ਬਸੰਤ ਪਾਲ਼ਾ ਉਡੰਤ’ ਬਸੰਤ ਆਉਣ ਨਾਲ਼ ਪਾਲ਼ਾ ਖ਼ਤਮ ਹੋਣਾ ਆਰੰਭ ਹੋ ਜਾਂਦਾ ਹੈ ਅਤੇ ਬਹਾਰ ਆ ਜਾਂਦੀ ਹੈ। ਬਸੰਤ ਸਦਾ ਦੀਵਾਲੀ ਸਾਧ ਦੀ ਅੱਠੋਂ ਪਹਿਰ ਬਸੰਤ ਦੀ ਉਕਤੀ ਬਸੰਤ ਰੁੱਤ ਦੀ ਖ਼ੁਸ਼ੀਆਂ ਖੇੜਿਆਂ ਨਾਲ਼ ਜੁੜੇ ਰਹਿਣ ਦਾ ਸੰਕੇਤ ਦਿੰਦੀ ਹੈ।
ਭਾਰਤ ਵਿੱਚ ਛੇ ਰੁੱਤਾਂ ਮੰਨੀਆਂ ਜਾਂਦੀਆਂ ਹਨ। ਉਹਨਾਂ ਵਿੱਚੋਂ ਬਸੰਤ ਰੁੱਤ ਨੂੰ ਰਿਤੂ ਰਾਜ ਕਿਹਾ ਜਾਂਦਾ ਹੈ ਕਿਉਂਕਿ ਬਸੰਤ ਰੁੱਤ ਸਭ ਰੁੱਤਾਂ ਤੋਂ ਉੱਤਮ ਗਿਣੀ ਜਾਂਦੀ ਹੈ। ਇਹ ਰੁੱਤ ਚੇਤ ਤੇ ਵਿਸਾਖ ਦੇ ਮਹੀਨੇ ਹੀ ਰਹਿੰਦੀ ਹੈ। ਮਜ਼ੇ ਦੀ ਗੱਲ ਇਹ ਹੈ ਕਿ ਬਸੰਤ ਪੰਚਮੀ ਮਹੀਨਾ ਪੈਂਤੀ ਕੁ ਦਿਨ ਪਹਿਲਾਂ ਹੀ ਆ ਜਾਂਦੀ ਹੈ। ਇਸ ਸੰਬੰਧ ਇਹ ਕਥਾ ਇਉਂ ਪ੍ਰਚੱਲਿਤ ਹੈ। ਇੱਕ ਵਾਰ ਰੁੱਤਾਂ ਨੇ ਰਿਤੂ ਰਾਜ ਬਸੰਤ ਦਾ ਅਭਿਨੰਦਨ ਕੀਤਾ ਅਤੇ ਆਪਣੇ ਵੱਲੋਂ ਹਰੇਕ ਨੇ ਆਪਣੀ ਉਮਰ ਦੇ ਅੱਠ ਦਿਨ ਬਣਦੇ ਹਨ ਤੇ ਇੱਕ ਮਾਘ ਸ਼ੁਕਲ ਪੰਜਵੀਂ ਅਤੇ ਚੇਤ ਵਦੀ ਪਹਿਲੀ ਵਿੱਚ ਇਤਨੇ ਹੀ ਦਿਨ ਆਉਂਦੇ ਹਨ।
Basant Panchami 2026: ਇਤਿਹਾਸ
ਬਸੰਤ ਦਾ ਸੰਸਕ੍ਰਿਤ ਵਿੱਚ ਸ਼ਾਬਦਿਕ ਅਰਥ ਬਹਾਰ ਦਾ ਹੈ। ਇਸਨੂੰ ਬਸੰਤ ਪੰਚਮੀ ਇਸ ਲਈ ਕਿਹਾ ਜਾਂਦਾ ਹੈ ਕਿ ਇਹ ਮਾਘ ਦੀ ਪੰਜ ਤਾਰੀਖ ਨੂੰ ਮਨਾਇਆ ਜਾਂਦਾ ਹੈ ਜੋ ਆਮ ਤੌਰ ਉੱਤੇ ਫਰਵਰੀ ਦੇ ਮਹੀਨੇ ਵਿੱਚ ਆਉਂਦੀ ਹੈ।ਪਰ ਇਸ ਸਾਲ ਬਸੰਤ ਪੰਚਮੀ ਜਨਵਰੀ ਮਹੀਨੇ ਦੇ ਵਿੱਚ ਹੀ ਮਨਾਈ ਜਾ ਰਹੀ ਹੀ, ਦੱਸ ਦੇਈਏ ਕਿ 23 ਜਨਵਰੀ ਨੂੰ ਬਸੰਤ ਪੰਚਮੀ ਮਨਾਈ ਜਾ ਰਹੀ ਹੈ| ਇਸ ਦਿਨ ਖੁਸ਼ੀ ਮਨਾਈ ਜਾਂਦੀ ਹੈ ਅਤੇ ਸਰਸਵਤੀ ਦੇਵੀ ਦੀ ਪੂਜਾ ਕੀਤੀ ਜਾਂਦੀ ਹੈ।
ਖੁਸ਼ੀ ਦਰਸ਼ਾਉਣ ਲਈ ਨਵੇਂ ਕੱਪੜੇ ਪਹਿਨੇ ਜਾਂਦੇ ਹਨ ਅਤੇ ਪਤੰਗ ਉਡਾਏ ਜਾਂਦੇ ਹਨ ਅਤੇ ਸੰਗੀਤ ਦਾ ਆਨੰਦ ਮਾਣਿਆ ਜਾਂਦਾ ਹੈ। ਪ੍ਰਾਚੀਨ ਭਾਰਤ ਵਿੱਚ ਪੂਰੇ ਸਾਲ ਨੂੰ ਜਿਹਨਾਂ ਛੇ ਰੁੱਤਾਂ ਵਿੱਚ ਵੰਡਿਆ ਜਾਂਦਾ ਸੀ ਉਹਨਾਂ ਵਿੱਚ ਬਸੰਤ ਲੋਕਾਂ ਦੀ ਸਭ ਤੋਂ ਮਨਚਾਹੀ ਰੁੱਤ ਸੀ। ਜਦੋਂ ਫੁੱਲਾਂ ਉੱਤੇ ਬਹਾਰ ਆ ਜਾਂਦੀ, ਖੇਤਾਂ ਵਿੱਚ ਸਰ੍ਹੋਂ ਦੇ ਫੁੱਲ ਚਮਕਣ ਲੱਗਦੇ, ਜੌਂ ਅਤੇ ਕਣਕਾਂ ਨਿਸਰਣ ਲੱਗਦੀਆ, ਅੰਬਾਂ ਨੂੰ ਬੂਰ ਪੈ ਜਾਂਦਾ ਅਤੇ ਹਰ ਪਾਸੇ ਰੰਗ – ਬਿਰੰਗੀਆਂ ਤਿਤਲੀਆਂ ਮੰਡਰਾਉਣ ਲੱਗਦੀਆਂ।
ਬਸੰਤ ਰੁੱਤ ਦਾ ਸਵਾਗਤ ਕਰਨ ਲਈ ਮਾਘ ਮਹੀਨੇ ਦੇ ਪੰਜਵੇਂ ਦਿਨ ਇੱਕ ਬਹੁਤ ਜਸ਼ਨ ਮਨਾਇਆ ਜਾਂਦਾ ਸੀ ਜਿਸ ਵਿੱਚ ਵਿਸ਼ਨੂੰ ਅਤੇ ਕਾਮਦੇਵ ਦੀ ਪੂਜਾ ਹੁੰਦੀ, ਇਹ ਬਸੰਤ ਪੰਚਮੀ ਦਾ ਤਿਉਹਾਰ ਕਹਾਂਦਾ ਸੀ। ਸ਼ਾਸਤਰਾਂ ਵਿੱਚ ਬਸੰਤ ਪੰਚਮੀ ਨੂੰ ਰਿਸ਼ੀ ਪੰਚਮੀ ਵਜੋਂ ਲਿਖਿਆ ਗਿਆ ਹੈ, ਤਾਂ ਪੁਰਾਣਾਂ – ਸ਼ਾਸਤਰਾਂ ਅਤੇ ਅਨੇਕ ਕਾਵਿ-ਗਰੰਥਾਂ ਵਿੱਚ ਵੀ ਵੱਖ – ਵੱਖ ਢੰਗਾਂ ਨਾਲ ਇਸਦਾ ਚਿਤਰਣ ਮਿਲਦਾ ਹੈ। ਬਸੰਤ ਪੰਚਮੀ ਹੈ ਤਾਂ ਨਿਰੋਲ ਲੌਕਿਕ ਤਿਉਹਾਰ ਪਰ ਇਸ ਨਾਲ਼ ਕੁੱਝ ਧਾਰਮਿਕ ਭਾਵ ਜੋੜ ਦਿੱਤੇ ਗਏ ਹਨ ਤੇ ਇਸ ਦਿਨ ਵਿੱਦਿਆ ਦੀ ਦੇਵੀ ਸਰਸਵਤੀ ਦੀ ਪੂਜਾ ਕਰਦੇ ਹਨ ਅਤੇ ਬਸੰਤੀ ਰੰਗ ਦੇ ਬਸਤਰ ਤੇ ਫੁੱਲ ਚੜ੍ਹਾਉਂਦੇ ਹਨ।
ਅੰਮ੍ਰਿਤਸਰ ਵਿੱਚ ਪਹਿਲੀ ਵਾਰੀ ਬਸੰਤ ਦਾ ਮੇਲਾ 1599 ਵਿੱਚ ਲੱਗਾ ਸੀ ਜਦ ਸ੍ਰੀ ਗੁਰੂ ਹਰਗੋਬਿੰਦ ਜੀ ਨੂੰ ਵਡਾਲੀ ਤੋਂ ਅੰਮ੍ਰਿਤਸਰ ਲਿਆਂਦਾ ਗਿਆ ਸੀ। ਅੰਮ੍ਰਿਤਸਰ ਦੇ ਨੇੜੇ ਛਿਹਰਟੇ ਲਾਗੇ ਗੁਰੂ ਹਰਿਗੋਬਿੰਦ ਦੀ ਯਾਦ ਵਿੱਚ ਜਿੱਥੇ ਛਿਹਰਟਾ ਵਾਲ਼ਾ ਖੂਹ ਹੈ ਇੱਥੇ ਹੀ ਬਸੰਤ ਪੰਚਮੀ ਦਾ ਮੇਲਾ ਲੱਗਦਾ ਹੈ। ਬਸੰਤ ਪੰਚਮੀ ਨੂੰ ਨੇੜੇ ਦੂਰ ਦੇ ਮੇਲਿਆਂ ਉੱਤੇ ਔਰਤਾਂ ਤੇ ਆਦਮੀ ਦੋਵੇਂ ਹੀ ਜਾਂਦੇ ਹਨ।

Basant Panchami 2026: ਦੂਸਰਾ ਇਤਿਹਾਸ
ਪਟਿਆਲੇ ਦੀ ਧਰਤੀ ਤੇ ਪਿੰਡ ਲਹਿਲਗਾਓ ਵਿੱਚ ਇਕ ਬਹੁਤ ਹੀ ਭਿਆਨਕ ਬਿਮਾਰੀ ਫੈਲੀ ਔਰਤਾ ਦਾ ਗਰਬ ਜਦੋ ਹੀ ਅੱਠਵੇਂ ਮਹੀਨੇ ਵਿੱਚ ਪਹੁੰਚਦਾ ਉਹ ਆਪਣੇ ਆਪ ਹੀ ਖਰਾਬ ਹੋ ਜਾਦਾ ਤੇ ਬੱਚੇ ਦੀ ਮੌਤ ਹੋ ਜਾਦੀ ਸੀ । ਪਿੰਡ ਦੇ ਚੌਧਰੀ ਭਾਗ ਰਾਮ ਝੌਰ ਜੀ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਬੇਨਤੀ ਕੀਤੀ ਮਹਾਰਾਜ ਇਸ ਅਸਥਾਨ ਤੇ ਆਣ ਕੇ ਸਾਡੇ ਪਿੰਡ ਦੀ ਰੱਖਿਆ ਕਰੋ ਜੀ । ਗੁਰੂ ਤੇਗ ਬਹਾਦਰ ਸਾਹਿਬ ਜੀ ਬੇਨਤੀ ਮੰਨ ਕੇ ਬਸੰਤ ਪੰਚਮੀ ਵਾਲੇ ਦਿਨ ਪਟਿਆਲੇ ਦੀ ਧਰਤੀ ਤੇ ਜਿਥੇ ਅੱਜ ਗੁਰਦੁਵਾਰਾ ਦੂਖ ਨਿਵਾਰਨ ਸਾਹਿਬ ਹੈ ਪਹੁੰਚੇ । ਗੁਰੂ ਜੀ ਨੇ ਇਕ ਪਾਣੀ ਵਾਲੀ ਛਪੜੀ ਦੇਖੀ ਉਸ ਵਿੱਚ ਆਪਣੇ ਚਰਨ ਪਾ ਕੇ ਹੁਕਮ ਕੀਤਾ ਜਿਹੜਾ ਵੀ ਇਸ ਅਸਥਾਨ ਤੇ ਇਸਨਾਨ ਕਰੇਗਾ ਉਸ ਦੇ ਸਾਰੇ ਦੁੱਖ ਦੂਰ ਹੋਣਗੇ ਤੇ ਨਾਲ ਹੀ ਅੱਠਸਠ ਤੀਰਥਾਂ ਦਾ ਫੱਲ ਪ੍ਰਾਪਤ ਹੋਵੇਗਾ । ਅੱਜ ਵੀ ਦੁਖ ਨਿਵਾਰਨ ਸਾਹਿਬ ਵਿੱਚ ਬਸੰਤ ਪੰਚਮੀ ਨੂੰ ਮਹਾਨ ਕੀਰਤਨ ਦਰਬਾਰ ਹੁੰਦਾ ਹੈ ਤੇ ਗੁਰੂ ਸਾਹਿਬ ਦਾ ਜਸ ਸੰਗਤਾਂ ਨੂੰ ਸਰਵਨ ਕਰਵਾਇਆ ਜਾਦਾ ਹੈ ।

Basant Panchami 2026: ਹਕੀਕਤ ਰਾਏ ਤੇ ਹੋਰ ਦੇਸ਼ ਭਗਤ
ਹਕੀਕਤ ਰਾਏ ਦੀ ਸ਼ਹਾਦਤ ਅਤੇ ਨਾਮਧਾਰੀ ਗੁਰੂ ਰਾਮ ਸਿੰਘ ਦਾ ਬਸੰਤ ਪੰਚਮੀ ਦੇ ਤਿਉਹਾਰ ਨਾਲ ਬੜਾ ਗੂੜ੍ਹਾ ਸਬੰਧ ਹੈ।ਹਕੀਕਤ ਰਾਏ ਦੀ ਸਮਾਧ ਲਾਹੌਰ ਤੋਂ ਦੋ ਮੀਲ ਚੜ੍ਹਦੇ ਵੱਲ ਬਣੀ ਹੋਈ ਹੈ ਜਿਸ ’ਤੇ ਬਸੰਤ ਪੰਚਮੀ ਦਾ ਮੇਲਾ ਹਰ ਸਾਲ ਬੜੀ ਧੂਮਧਾਮ ਨਾਲ ਲਗਦਾ ਹੈ। ਲਾਹੌਰ ਨਿਵਾਸੀ ਇਸ ਨੂੰ ‘ਪਤੰਗਾਂ ਦੇ ਤਿਉਹਾਰ’ ਵਜੋਂ ਮਨਾਉਂਦੇ ਹਨ।ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਕੂਕਾ ਲਹਿਰ ਦੇ ਮੋਢੀ ਨਾਮਧਾਰੀ ਗੁਰੂ ਰਾਮ ਸਿੰਘ ਦਾ ਜਨਮ ਵੀ ਫਰਵਰੀ 1816 ਦੀ ਬਸੰਤ ਪੰਚਮੀ ਦੀ ਰਾਤ ਨੂੰ ਪਿੰਡ ਭੈਣੀ ਰਾਈਆਂ ਜ਼ਿਲ੍ਹਾ ਲੁਧਿਆਣਾ ਵਿਖੇ ਹੋਇਆ ਸੀ। ਹਰ ਸਾਲ ਬਸੰਤ ਪੰਚਮੀ ਨੂੰ ਭੈਣੀ ਸਾਹਿਬ ਵਿਖੇ ਉਹਨਾਂ ਦਾ ਜਨਮ ਉਤਸਵ ਬੜੀ ਸ਼ਰਧਾ ਨਾਲ ਮਨਾਇਆ ਜਾਂਦਾ ਹੈ।
Read More: Basant Panchami 2025: ਕਿਉਂ ਮਨਾਇਆ ਜਾਂਦਾ ਹੈ ਬਸੰਤ ਪੰਚਮੀ ਦਾ ਤਿਉਹਾਰ? ਜਾਣੋ ਧਾਰਮਿਕ ਮਹੱਤਵ




