Batala: ਬਟਾਲਾ ‘ਚ ਅਣਪਛਾਤੇ ਹਮਲਾਵਰਾਂ ਵੱਲੋਂ ਸੁਨਿਆਰੇ ਦੀ ਦੁਕਾਨ ‘ਤੇ ਵੱਡੀ ਵਾਰਦਾਤ, ਜਾਂਚ ‘ਚ ਜੁਟੀ ਪੁਲਿਸ

ਚੰਡੀਗੜ੍ਹ, 26 ਜੁਲਾਈ 2024: ਬਟਾਲਾ (Batala) ਪੁਲਿਸ ਅਧੀਨ ਪੈਂਦੇ ਕਸਬਾ ਸ੍ਰੀ ਹਰਗੋਬਿੰਦਪੁਰ ‘ਚ ਦਿਨ-ਦਿਹਾੜੇ ਦੇਸ਼ ਰਾਜ ਜਿਊਲਰ ਦੀ ਦੁਕਾਨ ‘ਤੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਘਟਣ ‘ਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ, ਪਰ ਦੁਕਾਨ ਦਾ ਬਾਹਰਲਾ ਸ਼ੀਸ਼ਾ ਟੁੱਟ ਗਿਆ | ਇਸਦੇ ਨਾਲ ਕੁਝ ਗੋਲੀਆਂ ਦੇ ਖੋਲ ਵੀ ਬਰਾਮਦ ਹੋਏ ਹਨ | ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ |ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਦੀ ਤਸਵੀਰ ਵੀ ਸਾਹਮਣੇ ਆਈਆਂ ਹਨ |

Scroll to Top